ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦੋ ਦਰਜਨ ਮੋਟਰਾਂ ਦੀਆਂ ਤਾਰਾਂ ਚੋਰੀ

ਚੋਰ ਗਰੋਹ ਨੇ ਪਿੰਡ ਗਾਜ਼ੀਪੁਰ ਦੇ ਖੇਤਾਂ ਵਿੱਚੋਂ ਲਗਪਗ ਦੋ ਦਰਜਨ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ ਹਨ। ਕਿਸਾਨਾਂ ਨੇ ਦੱਸਿਆ ਕਿ ਰਾਤ ਵੇਲੇ ਦੂਰ-ਦੂਰ ਖੇਤਾਂ ਦੀਆਂ ਮੋਟਰਾਂ ਤੋਂ ਤਾਰਾਂ ਕੱਟਣ ਤੋਂ ਬਾਅਦ ਇੱਕ ਥਾਂ ’ਤੇ ਲਿਆ ਕੇ ਸਾੜੀਆਂ ਗਈਆਂ...
Advertisement

ਚੋਰ ਗਰੋਹ ਨੇ ਪਿੰਡ ਗਾਜ਼ੀਪੁਰ ਦੇ ਖੇਤਾਂ ਵਿੱਚੋਂ ਲਗਪਗ ਦੋ ਦਰਜਨ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ ਹਨ। ਕਿਸਾਨਾਂ ਨੇ ਦੱਸਿਆ ਕਿ ਰਾਤ ਵੇਲੇ ਦੂਰ-ਦੂਰ ਖੇਤਾਂ ਦੀਆਂ ਮੋਟਰਾਂ ਤੋਂ ਤਾਰਾਂ ਕੱਟਣ ਤੋਂ ਬਾਅਦ ਇੱਕ ਥਾਂ ’ਤੇ ਲਿਆ ਕੇ ਸਾੜੀਆਂ ਗਈਆਂ ਅਤੇ ਚੋਰ ਐਲੂਮੀਨੀਅਮ ਤੇ ਤਾਂਬਾ ਕੱਢ ਕੇ ਲੈ ਗਏ। ਉਨ੍ਹਾਂ ਨੇ ਇਸ ਵਾਰਦਾਤ ਵਿੱਚ 8-10 ਚੋਰਾਂ ਦੇ ਸ਼ਾਮਲ ਹੋਣ ਦਾ ਖਦਸ਼ਾ ਜ਼ਾਹਰ ਕੀਤਾ। ਕਿਸਾਨਾਂ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਕਰੀਬ ਤਿੰਨ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਦੱਸਿਆ ਕਿ ਕੁਝ ਲੋਕ ਰਾਤ ਸਮੇਂ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ’ਤੇ ਖੜ੍ਹ ਕੇ ਰਾਹਗੀਰਾਂ ਨੂੰ ਲੁੱਟਣ ਦੀ ਕੋਸ਼ਿਸ਼ ਕਰਦੇ ਹਨ। ਕਿਸਾਨਾਂ ਨੇ ਕਿਹਾ ਕਿ ਸ਼ਿਕਾਇਤਾਂ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਹੁੰਦੀ। ਸਦਰ ਪੁਲੀਸ ਦੇ ਇੰਚਾਰਜ ਇੰਸਪੈਕਟਰ ਅਜੈ ਕੁਮਾਰ ਪਰੋਚਾ ਨੇ ਦੱਸਿਆ ਕਿ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਜਲਦੀ ਹੀ ਚੋਰ ਕਾਬੂ ਕਰ ਲਏ ਜਾਣਗੇ।

Advertisement
Advertisement