ਰਿਸ਼ਵਤ ਲੈਣ ਦੇ ਮਾਮਲੇ ’ਚ ਜੰਗਲਾਤ ਵਿਭਾਗ ਦੇ ਦੋ ਅਧਿਕਾਰੀ ਮੁਅੱਤਲ
ਜੰਗਲਾਤ ਵਿਭਾਗ ਪੰਜਾਬ ਦੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਤੇ ਵਧੀਕ ਬਲਾਕ ਇੰਚਾਰਜ ਅਮਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਲਜ਼ਮਾਂ ’ਤੇ ਦੋਸ਼ ਹੈ ਕਿ ਇਨ੍ਹਾਂ ਨੇ ਐੱਨਓਸੀ ਲੈਣ ਬਦਲੇ ਡੇਢ ਲੱਖ ਦੀ ਰਿਸ਼ਵਤ ਲੈਣੀ ਸੀ, ਜਿਨ੍ਹਾਂ ਵਿਚੋਂ ਇਕ...
Advertisement
ਜੰਗਲਾਤ ਵਿਭਾਗ ਪੰਜਾਬ ਦੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਤੇ ਵਧੀਕ ਬਲਾਕ ਇੰਚਾਰਜ ਅਮਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਲਜ਼ਮਾਂ ’ਤੇ ਦੋਸ਼ ਹੈ ਕਿ ਇਨ੍ਹਾਂ ਨੇ ਐੱਨਓਸੀ ਲੈਣ ਬਦਲੇ ਡੇਢ ਲੱਖ ਦੀ ਰਿਸ਼ਵਤ ਲੈਣੀ ਸੀ, ਜਿਨ੍ਹਾਂ ਵਿਚੋਂ ਇਕ ਅਮਨਦੀਪ ਸਿੰਘ ਨੂੰ 1.50 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ, ਜੋ ਅਜੇ ਤੱਕ ਵੀ ਜੇਲ੍ਹ ਵਿਚ ਹੈ, ਜਦੋਂ ਕਿ ਵਣ ਰੇਂਜ ਅਫ਼ਸਰ ਸਵਰਨ ਸਿੰਘ ਅਜੇ ਵੀ ਫ਼ਰਾਰ ਹੈ ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਨੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਇਨ੍ਹਾਂ ਵੱਲੋਂ ਕੀਤੀਆਂ ਜਾਂਦੀਆਂ ਕਥਿਤ ਬੇਨਿਯਮੀਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਟਿਆਲਾ ਦੇ ਸਵਰਨ ਸਿੰਘ ਦੀ ਰੇਂਜ ਵਿਚ ਆਉਂਦੇ ਕਈ ਮਾਮਲਿਆਂ ਦੀ ਜਾਂਚ ਵੀ ਖੋਲ੍ਹੀ ਜਾ ਰਹੀ ਹੈ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਕਰੋੜਾਂ ਦਾ ਮਾਮਲਾ ਹੈ।
Advertisement
Advertisement