DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੋ ਧਿਰਾਂ ਭਿੜੀਆਂ, ਮਹਿਲਾ ਸਣੇ ਪੰਜ ਜ਼ਖ਼ਮੀ

ਇੱਥੇ ਬੀਤ ਰਾਤ ਪਿੰਡ ਗਾਜੇਵਾਸ ਵਿੱਚ ਦੋ ਧਿਰਾਂ ਵਿਚਾਲੇ ਮਾਮੂਲੀ ਤਕਰਾਰ ਮਗਰੋਂ ਹੋਏ ਝਗੜੇ ਦੌਰਾਨ ਲਾਠੀ-ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਾਰਨ ਮਹਿਲਾ ਸਣੇ ਪੰਜ ਜਣੇ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ, ਜਿੱਥੇ ਪਿੰਡ ਗਾਜੇਵਾਸ ਵਾਸੀ ਜੀਵਨ ਸਿੰਘ...

  • fb
  • twitter
  • whatsapp
  • whatsapp
Advertisement

ਇੱਥੇ ਬੀਤ ਰਾਤ ਪਿੰਡ ਗਾਜੇਵਾਸ ਵਿੱਚ ਦੋ ਧਿਰਾਂ ਵਿਚਾਲੇ ਮਾਮੂਲੀ ਤਕਰਾਰ ਮਗਰੋਂ ਹੋਏ ਝਗੜੇ ਦੌਰਾਨ ਲਾਠੀ-ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਾਰਨ ਮਹਿਲਾ ਸਣੇ ਪੰਜ ਜਣੇ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ, ਜਿੱਥੇ ਪਿੰਡ ਗਾਜੇਵਾਸ ਵਾਸੀ ਜੀਵਨ ਸਿੰਘ ਨੂੰ ਡਾਕਟਰਾਂ ਨੇ ਪਟਿਆਲਾ ਰੈਫਰ ਕਰ ਦਿੱਤਾ। ਜਾਂਚ ਅਧਿਕਾਰੀ, ਗਾਜੇਵਾਸ ਪੁਲੀਸ ਚੌਕੀ ਦੇ ਹੈੱਡ ਕਾਂਸਟੇਬਲ ਸਾਹਿਬ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ (ਵਾਸੀ ਗਾਜੇਵਾਸ ਕਲੋਨੀ) ਅਤੇ ਜੀਵਨ ਸਿੰਘ (ਵਾਸੀ ਪਿੰਡ ਗਾਜੇਵਾਸ) ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ 10 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਧਿਰਾਂ ਨੇ ਇੱਕ-ਦੂਜੇ ‘ਤੇ ਲੜਾਈ-ਝਗੜਾ ਅਤੇ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਪੁਲੀਸ ਅਧਿਕਾਰੀ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisement
Advertisement
×