ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੜਕ ਹਾਦਸਿਆਂ ’ਚ ਦੋ ਵਿਅਕਤੀ ਹਲਾਕ

ਫੈਕਟਰੀ ’ਚ ਕੰਮ ਕਰਦੇ ਨੌਜਵਾਨ ਦੀ ਮੌਤ
Advertisement

ਸੁਭਾਸ਼ ਚੰਦਰ

ਸਮਾਣਾ, 31 ਮਾਰਚ

Advertisement

ਇੱਥੇ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਸਿਟੀ ਪੁਲੀਸ ਦੇ ਏਐੱਸਆਈ ਧਰਮਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਹਰਜਿੰਦਰ ਸਿੰਘ ਵਾਸੀ ਪਿੰਡ ਰਾਜਲਾ ਕਾਰ ਤੇ ਸਮਾਣਾ ਤੋਂ ਆ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਗੱਡੀ ਦੀ ਟੱਕਰ ਕਾਰਨ ਉਹ ਜ਼ਖ਼ਮੀ ਹੋ ਗਿਆ। ਸਿਵਲ ਹਸਪਤਾਲ ਸਮਾਣਾ ਲਿਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ, ਜਦੋਂਕਿ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਇੱਕ ਵੱਖਰੇ ਹਾਦਸੇ ਵਿੱਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ ਗਈ। ਬਾਦਸ਼ਾਹਪੁਰ ਪੁਲੀਸ ਚੌਕੀ ਦੇ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ 24 ਮਾਰਚ ਦੀ ਸਵੇਰੇ ਗੁਰਮੀਤ ਸਿੰਘ ਵਾਸੀ ਪਿੰਡ ਕਿਸੋਰ ਥਾਣਾ ਗੁਹਲਾ (ਹਰਿਆਣਾ) ਆਪਣੇ ਮੋਟਰਸਾਈਕਲ ’ਤੇ ਪਿੰਡ ਬਾਦਸ਼ਾਹਪੁਰ ਨੇੜੇ ਜਾ ਰਿਹਾ ਸੀ ਕਿ ਅਚਾਨਕ ਸਲਿੱਪ ਹੋਣ ਕਾਰਨ ਉਸ ਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾ ਗਿਆ। ਉਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਗਿਆ, ਜਿੱਥੇ ਐਤਵਾਰ ਨੂੰ ਉਸ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਇਸੇ ਦੌਰਾਨ ਭਵਾਨੀਗੜ੍ਹ ਰੋਡ ’ਤੇ ਸਥਿਤ ਫੈਕਟਰੀ ’ਚ ਕੰਮ ਕਰਦੇ ਨੌਜਵਾਨ ਦੀ ਮੌਤ ਹੋ ਗਈ, ਜਿਸ ਦਾ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਇਆ ਗਿਆ। ਗਾਜੇਵਾਸ ਪੁਲੀਸ ਦੇ ਏਐੱਸਆਈ ਹਰਮਿੰਦਰ ਸਿੰਘ ਨੇ ਦੱਸਿਆ ਕਿ ਕਰਨ ਸਿੰਘ (21) ਪੁੱਤਰ ਰਾਮ ਸਿੰਘ ਵਾਸੀ ਪਿੰਡ ਸਿਉਨਾ ਦੀ ਮਾਂ ਜਸਵੀਰ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਫੈਕਟਰੀ ’ਚ ਕੰਮ ਕਰਦੇ ਉਸ ਦੇ ਪੁੱਤਰ ਦੀ ਐਤਵਾਰ ਨੂੰ ਅਚਾਨਕ ਹਾਲਤ ਵਿਗੜਨ ’ਤੇ ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਅਨੁਸਾਰ ਪੋਸਟਮਾਰਟਮ ਮਗਰੋਂ ਲਾਸ ਵਾਰਸਾਂ ਹਵਾਲੇ ਕਰ ਦਿੱਤੀ ਗਈ, ਜਦੋਂਕਿ ਮ੍ਰਿਤਕ ਦਾ ਵਿਸਰਾ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ।

ਸੜਕ ਹਾਦਸੇ ’ਚ ਸਨੌਰ ਵਾਸੀ ਦੀ ਮੌਤ; ਦੋ ਜ਼ਖ਼ਮੀ

ਪਟਿਆਲਾ (ਖੇਤਰੀ ਪ੍ਰਤੀਨਿਧ): ਇੱਥੇ ਪਟਿਆਲਾ ਨੇੜੇ ਸਨੌਰ ਰੋਡ ’ਤੇ ਸਥਿਤ ਨਵੀਂ ਸਬਜ਼ੀ ਮੰਡੀ ਸਾਹਮਣੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਇੱਕ ਜਣੇ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਇੱਕ ਸਵਿਫਟ ਕਾਰ ਅਤੇ ਮੋਟਰ ਸਾਈਕਲ ਤੇ ਇੱਕ ਈ-ਰਿਕਸ਼ਾ ਦੀ ਟੱਕਰ ਕਾਰਨ ਵਾਪਰਿਆ। ਇਸ ਦੌਰਾਨ 44 ਸਾਲਾ ਬੱਗਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸਨੌਰ ਦੀ ਮੌਤ ਹੋ ਗਈ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਸੀ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਮਝਿਆ ਜਾ ਰਿਹਾ ਹੈ ਕਿ ਉਹ ਰਸਤੇ ’ਚ ਹੀ ਦਮ ਤੋੜ ਗਿਆ ਸੀ। ਇਸ ਤੋਂ ਇਲਾਵਾ ਮਨਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਅਤੇ ਤਰੁਨਪ੍ਰੀਤ ਕੌਰ ਪੁੱਤਰ ਮਨਿੰਦਰ ਸਿੰਘ ਇਸ ਹਾਦਸੇ ’ਚ ਜ਼ਖ਼ਮੀ ਹੋ ਗਏ। ਇਸ ਸਬੰਧੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲੀਸ ਕਾਰਵਾਈ ਕਰ ਰਹੀ ਹੈ।

Advertisement
Show comments