ਪੱਤਰ ਪ੍ਰੇਰਕ
ਘਨੌਰ, 7 ਮਈ
ਪੁਲੀਸ ਨੇ ਦੋ ਵਿਅਕਤੀਆਂ ਨੂੰ ਸਾਢੇ 400 ਲਿਟਰ ਲਾਹਣ ਅਤੇ ਨਾਜਾਇਜ਼ ਸ਼ਰਾਬ ਦੀਆਂ 10 ਬੋਤਲਾਂ ਸਮੇਤ ਕਾਬੂ ਕਰ ਲਿਆ। ਥਾਣਾ ਘਨੌਰ ਦੇ ਮੁਖੀ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਪਿੰਡ ਬਘੌਰਾ ਦੇ ਸ਼ਮਸ਼ਾਨਘਾਟ ਨੇੜਲੀ ਪੰਚਾਇਤੀ ਜਗ੍ਹਾ ’ਤੇ ਛਾਪਾ ਮਾਰ ਕੇ ਉੱਥੋਂ ਯਾਦਵਿੰਦਰ ਸਿੰਘ ਵਾਸੀ ਪਿੰਡ ਬਘੌਰਾ ਕੋਲੋਂ 400 ਲਿਟਰ ਲਾਹਣ ਬਰਾਮਦ ਕੀਤੀ। ਇਸੇ ਦੌਰਾਨ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਪਿੰਡ ਬਘੌਰਾ ਵਾਸੀ ਜਗਤਾਰ ਸਿੰਘ ਘਰ ਛਾਪਾ ਮਾਰ ਕੇ ਉੱਥੋਂ 50 ਲਿਟਰ ਲਾਹਣ ਅਤੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਜਗਤਾਰ ਸਿੰਘ ਤੇ ਯਾਦਵਿੰਦਰ ਸਿੰਘ ਵਾਸੀ ਪਿੰਡ ਬਘੌਰਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।