ਹਰਦੀਪ ਸਿੰਘ ਭੰਗੂ
ਭਾਦਸੋਂ, 31 ਅਗਸਤ
ਸਥਾਨਕ ਸ਼ਹਿਰ ਦੇ ਨਾਭਾ ਰੋਡ ’ਤੇ ਕਥਿਤ ਨਸ਼ੇੜੀ ਕੰਬਾਇਨ ਚਾਲਕ ਨੇ ਕੰਬਾਇਨ ਦੀ ਟੱਕਰ ਮਾਰ ਕੇ ਦੋ ਔਰਤਾਂ ਨੂੰ ਜ਼ਖਮੀ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਭੱਲਮਾਜਰਾ ਨੇ ਨਾਭਾ ਰੋਡ ਉਤੇ ਬਜ਼ਾਰ ਵਿਚ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਕੰਬਾਇਨ ਨਾਲ ਇੰਦਰਜੀਤ ਕੌਰ ਪਤਨੀ ਰਣਜੀਤ ਸਿੰਘ ਵਾਸੀ ਭਾਦਸੋਂ ਅਤੇ ਮਨਦੀਪ ਕੌਰ ਪਤਨੀ ਗੁਰਪਾਲ ਸਿੰਘ ਵਾਸੀ ਦਰਗਾਪੁਰ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ ਅਤੇ ਜਿਨ੍ਹਾਂ ਨੂੰ ਮੁੱਢਲਾ ਸਿਹਤ ਕੇਂਦਰ ਭਾਦਸੋਂ ਵਿਖੇ ਦਾਖਲ ਕਰਵਾਇਆ ਪਰ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਪਟਿਆਲਾ ਵਿਖੇ ਰੈਫਰ ਕਰ ਦਿੱਤਾ।