ਕਾਤਲਾਨਾ ਹਮਲੇ ਦੇ ਦੋਸ਼ ’ਚ ਦੋ ਨੌਜਵਾਨ ਗ੍ਰਿਫ਼ਤਾਰ
ਪਿੰਡ ਨਨਹੇੜਾ ਦੇ ਕਸ਼ਮੀਰ ਸਿੰਘ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਤੇਪਲਾ ਪੁਲੀਸ ਚੌਕੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਹਰਮਨਪ੍ਰੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਜਜਵਿੰਦਰ ਸਿੰਘ, ਇੰਚਾਰਜ ਪੁਲੀਸ ਚੌਕੀ ਤੇਪਲਾ...
Advertisement
ਪਿੰਡ ਨਨਹੇੜਾ ਦੇ ਕਸ਼ਮੀਰ ਸਿੰਘ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਤੇਪਲਾ ਪੁਲੀਸ ਚੌਕੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਹਰਮਨਪ੍ਰੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਜਜਵਿੰਦਰ ਸਿੰਘ, ਇੰਚਾਰਜ ਪੁਲੀਸ ਚੌਕੀ ਤੇਪਲਾ ਨੇ ਦੋ ਸਮਾਜ ਵਿਰੋਧੀ ਅਨਸਰਾਂ ਜਸਜੋਤ ਸਲੂਜਾ ਅਤੇ ਨਮਨ ਮਲਹੋਤਰਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ 2025 ਨੂੰ ਉਕਤ ਮੁਲਜ਼ਮਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਥਾਣਾ ਸ਼ੰਭੂ ਦੇ ਪਿੰਡ ਨਨਹੇੜਾ ਦੇ ਵਸਨੀਕ ਕਸ਼ਮੀਰ ਸਿੰਘ ’ਤੇ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਭੱਜ ਗਏ। ਕਸ਼ਮੀਰ ਸਿੰਘ ਦੇ ਬਿਆਨ ’ਤੇ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਮੁਲਜ਼ਮਾਂ ਵੱਲੋਂ ਵਰਤੀ ਗਈ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ ਜਦਕਿ ਵਾਰਦਾਤ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Advertisement
Advertisement
×