ਦੋ ਨੌਜਵਾਨਾਂ ਨੇ ਭਾਖੜਾ ਨਹਿਰ ’ਚ ਛਾਲ ਮਾਰੀ
ਸਮਾਣਾ ਨੇੜਿਓਂ ਲੰਘਦੀ ਭਾਖੜਾ ਮੇਨ ਲਾਈਨ ਨਹਿਰ ਵਿੱਚ ਬੁੱਧਵਾਰ ਦੇਰ ਸ਼ਾਮ ਦੋ ਨੌਜਵਾਨਾਂ ਨੇ ਛਾਲ ਮਾਰ ਦਿੱਤੀ। ਤਫ਼ਤੀਸ਼ੀ ਅਫ਼ਸਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਾਲ ਕੁਮਾਰ ਉਮਰ (20) ਵਾਸੀ ਅਮਾਮਗੜ੍ਹ ਦੇ ਪਿਤਾ ਕੁਲਦੀਪ ਕੁਮਾਰ ਵੱਲੋਂ...
Advertisement
ਸਮਾਣਾ ਨੇੜਿਓਂ ਲੰਘਦੀ ਭਾਖੜਾ ਮੇਨ ਲਾਈਨ ਨਹਿਰ ਵਿੱਚ ਬੁੱਧਵਾਰ ਦੇਰ ਸ਼ਾਮ ਦੋ ਨੌਜਵਾਨਾਂ ਨੇ ਛਾਲ ਮਾਰ ਦਿੱਤੀ। ਤਫ਼ਤੀਸ਼ੀ ਅਫ਼ਸਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਾਲ ਕੁਮਾਰ ਉਮਰ (20) ਵਾਸੀ ਅਮਾਮਗੜ੍ਹ ਦੇ ਪਿਤਾ ਕੁਲਦੀਪ ਕੁਮਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਪੁੱਤਰ ਇੱਕ ਨਾਮਾਲੂਮ ਸਾਥੀ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਆਇਆ ਸੀ। ਉਨ੍ਹਾਂ ਸਕੂਟਰੀ ਭਾਖੜਾ ਨਹਿਰ ਦੇ ਕੰਢੇ ’ਤੇ ਖੜ੍ਹੀ ਕਰ ਦਿੱਤੀ ਅਤੇ ਉਸ ’ਤੇ ਆਪਣਾ ਮੋਬਾਈਲ ਫੋਨ ਵੀ ਪਾਸੇ ਰੱਖ ਦਿੱਤਾ। ਇਸ ਮਗਰੋਂ ਉਨ੍ਹਾਂ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਕੁਲਦੀਪ ਕੁਮਾਰ ਨੇ ਦੱਸਿਆ ਕਿ ਪਾਣੀ ਦਾ ਤੇਜ਼ ਵਹਾਅ ਉਨ੍ਹਾਂ ਨੂੰ ਰੋੜ ਕੇ ਲੈ ਗਿਆ। ਪੁਲੀਸ ਮੁਤਾਬਕ ਦੋਵਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।
Advertisement
Advertisement
×
