ਰਾਜਪੁਰਾ: ਇਥੋਂ ਨੇੜਲੇ ਪਿੰਡ ਸੇਹਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਵੇੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ ਵਿਚਾਰੀਆਂ ਗਈਆਂ ਅਤੇ ਸਰਬਸੰਮਤੀ ਨਾਲ ਯੂਨੀਅਨ ਦੀ ਪਿੰਡ ਸੇਹਰਾ ਇਕਾਈ ਦੀ ਹੋਈ ਚੋਣ ਵਿੱਚ ਪ੍ਰਧਾਨ ਪ੍ਰਕਾਸ਼ ਸਿੰਘ, ਮੀਤ ਪ੍ਰਧਾਨ ਬਲਜੀਤ ਸਿੰਘ, ਜਨਰਲ ਸਕੱਤਰ ਨੀਲ ਸਿੰਘ, ਸਕੱਤਰ ਮੁਖਤਿਆਰ ਸਿੰਘ, ਸੰਗਠਨ ਸਕੱਤਰ ਅਵਤਾਰ ਸਿੰਘ, ਪ੍ਰੈੱਸ ਸਕੱਤਰ ਜਤਿੰਦਰ ਸਿੰਘ ਅਤੇ ਖਜ਼ਾਨਚੀ ਅਵਤਾਰ ਸਿੰਘ ਚੁਣੇ ਗਏ। -ਪੱਤਰ ਪ੍ਰੇਰਕ