ਸੂਲਰ ਪਿੰਡ ਦੀ ਗੁਰਦੁਆਰਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਸੂਲਰ ਪਿੰਡ ਦੀ ਗੁਰਦੁਆਰਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਨਵੇਂ ਚੁਣੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਪਿੰਡ ਦੇ ਮੋਹਤਬਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ

ਪਟਿਆਲਾ, 22 ਮਈ

ਇਥੇ ਪਟਿਆਲਾ ਸ਼ਹਿਰ ਦੇ ਪੈਰਾਂ ’ਚ ਵਸੇ ਪਿੰਡ ਸੂਲਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਰਬ ਸੰਮਤੀ ਨਾਲ ਸੰਗਤ ਦੀ ਹਾਜ਼ਰੀ ਵਿਚ ਹੋਈ। ਇਸ ਦੌਰਾਨ ਹਰਜਿੰਦਰ ਸਿੰਘ ਨੂੰ ਪ੍ਰਧਾਨ ਚੋਣ ਲਿਆ ਗਿਆ, ਜਦਕਿ ਨਾਨਕ ਸਿੰਘ ਸੀਨੀਅਰ ਮੀਤ ਪ੍ਰਧਾਨ, ਜੀਤਇੰਦਰ ਸਿੰਘ ਜਨਰਲ ਸਕੱਤਰ, ਤੇਜਿੰਦਰ ਸਿਘ ਰੇਖੀ ਨੂੰ ਮੀਤ ਪ੍ਰਧਾਨ ਅਤੇ ਸੁਖਵਿੰਦਰ ਸਿੰਘ ਰੰਗੀਲਾ ਨੂੰ ਖਜ਼ਾਨਚੀ ਚੁਣਿਆ ਗਿਆ। ਉਂਜ ਇਸ ਮੌਕੇ ’ਤੇ ਨਗਰ ਦੀ ਸਮੁੱਚੀ ਸੰਗਤ ਨੇ ਇਹ ਮਤਾ ਵੀ ਪਾਸ ਕੀਤਾ ਕਿ ਚੁਣੇ ਗਏ ਇਨ੍ਹਾਂ ਪੰਜੇ ਅਹੁਦੇਦਾਰਾਂ ਵਿਚੋਂ ਕੋਈ ਵੀ ਕਿਸੇ ਵੀ ਦੀ ਸਿਆਸੀ ਸਰਗਰਮੀਆਂ ਵਿਚ ਹਿੱਸਾ ਨਹੀਂ ਲਵੇਗਾ ਅਤੇ ਪੂਰੀ ਤਰ੍ਹਾਂ ਗੁਰੂਘਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਸਮਰਪਿਤ ਹੋ ਕੇ ਕੰਮ ਕਰਨਾ ਹੋਵੇਗਾ। ਇਸ ਮੌਕੇ ਜਗਮਿੰਦਰ ਸਿੰਘ ਸਵਾਜ਼ਪੁਰ, ਕੁਲਵਿੰਦਰ ਸਿੰਘ ਟੋਨੀ ਸਾਬਕਾ ਸਰਪੰਚ, ਬੱਬੀ ਸਾਬਕਾ ਸਰਪੰਚ, ਵਿਕਰਮਜੀਤ ਸਿੰਘ, ਮਨਿੰਦਰ ਸਿੰਘ ਕੰਬੋਜ, ਬਰਿੰਦਰ ਸਿੰਘ, ਗੁਰਦੇਵ ਸਿੰਘ ਹਾਂਡਾ, ਰਣਜੀਤ ਸਿੰਘ, ਰਘਵੀਰ ਸਿੰਘ, ਰਜਿੰਦਰ ਸਿੰਘ, ਸੁਰਿੰਦਰ ਸਿੰਘ ਕਾਕਾ, ਦਰਬਾਰਾ ਸਿੰਘ, ਜਤਿੰਦਰ ਸਿੰਘ ਕੰਬੋਜ, ਹਰਦੀਪ ਸਿੰਘ ਪੰਚ, ਪ੍ਰਭਜੀਤ ਸਿੰਘ ਅਤੇ ਅਮਨ ਸੂਲਰ ਆਦਿ ਮੈਂਬਰਾਂ ਸੇਵਾਦਾਰ ਚੁਣੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All