DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਰੁਜ਼ਗਾਰਾਂ ਵੱਲੋਂ ਸਰਕਾਰੀ ਲਾਰਿਆਂ ਖ਼ਿਲਾਫ਼ ਮਾਰਚ

ਮੁੱਖ ਮੰਤਰੀ ਦੇ ਸ਼ਹਿਰ ਵਿਚ ਡੀ ਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਲਗਾਏ ਪੱਕੇ ਮੋਰਚੇ ਦੇ 35ਵੇਂ ਦਿਨ ਬੇਰੁਜ਼ਗਾਰਾਂ ਵੱਲੋਂ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦੇ ਲਾਰਿਆਂ ਅਤੇ ਵਾਅਦਾ ਖਿਲਾਫੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਸਰਕਾਰ...

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਸਰਕਾਰ ਖਿਲਾਫ਼ ਰੋਸ ਮਾਰਚ ਕਰਦੇ ਹੋਏ ਬੇਰੁਜ਼ਗਾਰ।
Advertisement

ਮੁੱਖ ਮੰਤਰੀ ਦੇ ਸ਼ਹਿਰ ਵਿਚ ਡੀ ਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਲਗਾਏ ਪੱਕੇ ਮੋਰਚੇ ਦੇ 35ਵੇਂ ਦਿਨ ਬੇਰੁਜ਼ਗਾਰਾਂ ਵੱਲੋਂ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦੇ ਲਾਰਿਆਂ ਅਤੇ ਵਾਅਦਾ ਖਿਲਾਫੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਸਰਕਾਰ ਦੇ ਮਾੜੇ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਕੜਾਕੇ ਦੀ ਠੰਢ ਅਤੇ ਖਰਾਬ ਮੌਸਮ ਦੇ ਬਾਵਜੂਦ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਬਾਅਦ ਦੁਪਹਿਰ ਬੇਰੁਜ਼ਗਾਰਾਂ ਵੱਲੋਂ ਹੱਥਾਂ ਵਿਚ ਆਪਣੀਆਂ ਮੰਗਾਂ ਅਤੇ ਸਰਕਾਰ ਦੇ ਕੀਤੇ ਵਾਅਦਿਆਂ ਦੇ ਪੋਸਟਰ ਫੜ ਕੇ ਅਤੇ ਮਾਰੂਤੀ ਕਾਰ ’ਤੇ ਵੱਖ-ਵੱਖ ਪੋਸਟਰ ਚਿਪਕਾ ਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਹਰਜਿੰਦਰ ਝੁਨੀਰ ਨੇ ਪੰਜਾਬ ਸਰਕਾਰ ਉਪਰ ਵਾਅਦਾ ਖਿਲਾਫ਼ੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਲਾਰੇ ਬਣ ਚੁੱਕੇ ਹਨ। ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਵੀ ਆਮ ਆਦਮੀ ਪਾਰਟੀ ਨੇ ਅਨੇਕਾਂ ਵਾਅਦੇ ਕੀਤੇ ਜਿਹੜੇ ਸਮੇਂ ਦੀ ਧੂੜ ਵਿਚ ਗੁਆਚ ਗਏ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਸੁਖਪਾਲ ਖਾਨ, ਮਨਦੀਪ ਸਿੰਘ ਭੱਦਲਵੱਡ, ਰਣਜੀਤ ਮੌੜ, ਮਨਜੀਤ ਉਪਲੀ, ਅਮਨਦੀਪ ਕੌਰ, ਰਾਜਵੀਰ ਕੌਰ, ਮਨਦੀਪ ਕੌਰ ਅਤੇ ਸ਼ਿੰਦਰ ਪਾਲ ਕੌਰ ਹਾਜ਼ਰ ਸਨ।

Advertisement

Advertisement
Advertisement
×