ਬੇਰੁਜ਼ਗਾਰਾਂ ਵੱਲੋਂ 8 ਨੂੰ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ
ਪਿਛਲੇ ਕਰੀਬ ਸਵਾ ਦੋ ਮਹੀਨਿਆਂ ਤੋਂ ਡੀ ਸੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਸੂਬਾ ਪੱਧਰੀ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਵਲੋਂ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਬੇਰੁਜ਼ਗਾਰ ਸਾਂਝੇ...
Advertisement
ਪਿਛਲੇ ਕਰੀਬ ਸਵਾ ਦੋ ਮਹੀਨਿਆਂ ਤੋਂ ਡੀ ਸੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਸੂਬਾ ਪੱਧਰੀ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਵਲੋਂ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਡਟੇ ਬੇਰੁਜ਼ਗਾਰ ਪੰਜਾਬ ਸਰਕਾਰ ਵਲੋਂ ਕੋਈ ਸੁਣਵਾਈ ਨਾ ਹੋਣ ਤੋਂ ਖਫ਼ਾ ਹਨ। ਪੱਕੇ ਮੋਰਚੇ ਦੇ 69ਵੇਂ ਦਿਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ ਦੌਰਾਨ 8 ਮਾਰਚ ਨੂੰ ਸਵੇਰੇ 11 ਵਜ਼ੇ ਬੇਰੁਜ਼ਗਾਰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਨੇੜੇ ਨੇਚਰ ਪਾਰਕ ਵਿਚ ਇਕੱਠੇ ਹੋਣਗੇ ਜਿਥੋਂ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨਗੇ।
Advertisement
Advertisement
×

