ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਸਡੀਐੱਮ ਵੱਲੋਂ ਤਹਿਸੀਲ ਦੀ ਅਚਨਚੇਤ ਚੈਕਿੰਗ

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ ਸੁਨਾਮ ਉਧਮ ਸਿੰਘ ਵਾਲਾ, 1 ਜੁਲਾਈ ਅੱਜ ਐੱਸਡੀਐਮ ਸੁਨਾਮ ਪ੍ਰਮੋਦ ਸਿੰਗਲਾ ਨੇ ਤਹਿਸੀਲ ਵਿੱਚ ਚੱਲ ਰਹੀ ਰਜਿਸਟਰੀਆਂ ਦੀ ਪ੍ਰਕਿਰਿਆ ਦੀ ਅਚਨਚੇਤ ਜਾਂਚ ਕੀਤੀ ਅਤੇ ਰਜਿਸਟਰੀਆਂ ਕਰਵਾਉਣ ਲਈ ਪਹੁੰਚੇ ਆਮ ਲੋਕਾਂ ਤੋਂ ਫੀਡਬੈਕ ਹਾਸਲ ਕੀਤੀ। ਸ੍ਰੀ ਸਿੰਗਲਾ...
Advertisement

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ

ਸੁਨਾਮ ਉਧਮ ਸਿੰਘ ਵਾਲਾ, 1 ਜੁਲਾਈ

Advertisement

ਅੱਜ ਐੱਸਡੀਐਮ ਸੁਨਾਮ ਪ੍ਰਮੋਦ ਸਿੰਗਲਾ ਨੇ ਤਹਿਸੀਲ ਵਿੱਚ ਚੱਲ ਰਹੀ ਰਜਿਸਟਰੀਆਂ ਦੀ ਪ੍ਰਕਿਰਿਆ ਦੀ ਅਚਨਚੇਤ ਜਾਂਚ ਕੀਤੀ ਅਤੇ ਰਜਿਸਟਰੀਆਂ ਕਰਵਾਉਣ ਲਈ ਪਹੁੰਚੇ ਆਮ ਲੋਕਾਂ ਤੋਂ ਫੀਡਬੈਕ ਹਾਸਲ ਕੀਤੀ। ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਤਹਿਸੀਲਾਂ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਅਧਿਕਾਰੀ ਜਾਂ ਕਰਮਚਾਰੀ ਉੱਤੇ ਭ੍ਰਿਸ਼ਟਾਚਾਰ ਕਰਨ, ਪੱਖਪਾਤ ਕਰਨ ਜਾਂ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਨ ਜਾਂ ਲੈਣ ਦੇ ਦੋਸ਼ ਲਗਾਏ ਜਾਂਦੇ ਹਨ ਤਾਂ ਉਸ ਖ਼ਿਲਾਫ਼ ਸਖਤ ਵਿਭਾਗੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਸ੍ਰੀ ਸਿੰਗਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨ ਸੁਨਾਮ ਦੇ ਵਿੱਚ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਉਹ ਵਚਨਬੱਧ ਹਨ।

Advertisement
Show comments