ਯੂਨੀਵਰਸਿਟੀ ਕਾਲਜ ਦਾ ਸਥਾਪਨਾ ਦਿਵਸ ਮਨਾਇਆ
ਯੂਨੀਵਰਸਿਟੀ ਕਾਲਜ ਮੀਰਾਂਪੁਰ ਦਾ 13ਵਾਂ ਸਥਾਪਨਾ ਦਿਵਸ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਦੇ ਸਹਿਯੋਗ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਇਸ ਮੌਕੇ...
Advertisement
ਯੂਨੀਵਰਸਿਟੀ ਕਾਲਜ ਮੀਰਾਂਪੁਰ ਦਾ 13ਵਾਂ ਸਥਾਪਨਾ ਦਿਵਸ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਦੇ ਸਹਿਯੋਗ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਇਸ ਮੌਕੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਕਾਲਜ ਮੀਰਾਂਪੁਰ ਨੇ ਆਪਣੇ 13 ਸਾਲਾਂ ਦੇ ਸਫ਼ਰ ਵਿਚ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਮਹੱਤਵਪੂਰਨ ਮੰਜ਼ਿਲਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਵਿਚ ਕਾਲਜ ਤੋਂ ਪੜ੍ਹ ਕੇ ਗਏ ਕਈ ਵਿਦਿਆਰਥੀ ਅੱਜ ਸਰਕਾਰੀ ਅਤੇ ਗੈਰ-ਸਰਕਾਰੀ ਨੌਕਰੀਆਂ ਕਰ ਰਹੇ ਹਨ। ਇਸ ਮੌਕੇ ਵਿਦਿਆਰਥਣ ਰੀਤੀਕਾ ਸ਼ਰਮਾ ਵਲੋਂ ਕਾਲਜ ਦੀਆਂ ਪ੍ਰਾਪਤੀਆਂ ਸਬੰਧੀ ਵਿਸਤ੍ਰਿਤ ਰਿਪੋਰਟ ਪੇਸ਼ ਕੀਤੀ ਗਈ। ਵਿਦਿਆਰਥੀ ਅੰਮ੍ਰਿਤ ਸਿੰਘ, ਕੋਮਲਪ੍ਰੀਤ ਕੌਰ, ਪੂਜਾ, ਪਰਮਿੰਦਰ ਕੌਰ ਅਤੇ ਕੁਲਵਿੰਦਰ ਸਿੰਘ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਰੋਹ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਧਰਮ ਅਧਿਐਨ ਮੰਚ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਜ ਸੰਚਾਲਨ ਦੀ ਸੇਵਾ ਅਸਿਸਟੈਂਟ ਪ੍ਰੋ. ਗੁਰਵਿੰਦਰ ਪਾਲ ਕੌਰ ਅਤੇ ਜਸਵੀਰ ਕੌਰ ਨੇ ਨਿਭਾਈ। ਪ੍ਰੋਗਰਾਮ ਵਿਚ ਕਈ ਪਤਵੰਤੇ ਸੱਜਣਾਂ ਤੋਂ ਬਿਨਾਂ ਡਾ. ਨਿਸ਼ੂ ਗਰਗ, ਡਾ. ਪੂਨਮ, ਰੁਪਿੰਦਰ ਕੌਰ ਅਤੇ ਸੁਖਜੀਤ ਕੌਰ ਆਦਿ ਹਾਜ਼ਰ ਸਨ।
Advertisement
Advertisement