ਅਗਸਤ ਮਹੀਨੇ ਦੇ 22 ਦਿਨ ਲੰਘਣ ਉਪਰੰਤ ਵੀ ਪੰਜਾਬੀ ਯੂਨੀਵਰਸਿਟੀ ਦੇ ਗੈਰ ਅਧਿਆਪਨ ਕਰਮਚਾਰੀਆਂ ਦੀ ਤਨਖ਼ਾਹ ਰਿਲੀਜ਼ ਨਹੀਂ ਕੀਤੀ ਗਈ। ਪਿਛਲੇ 15 ਦਿਨਾਂ ਤੋਂ ਲਗਾਤਾਰ ਕਰਮਚਾਰੀ ਸੰਘ ਦੇ ਆਗੂਆਂ ਦੀ ਅਗਵਾਈ ਹੇਠ ਧਰਨਾ ਲਗਾਇਆ ਜਾ ਰਿਹਾ ਹੈ। ਅੱਜ ਤਨਖ਼ਾਹਾਂ ਨਾ ਮਿਲਣ ਕਾਰਨ ਰੋਹ ਵਿੱਚ ਆਏ ਕਰਮਚਾਰੀਆਂ ਨੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਆਗੂਆਂ ਦੀ ਅਗਵਾਈ ਹੇਠ ਪ੍ਰੀਖਿਆ ਸ਼ਾਖਾ ਸਾਹਮਣੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਤਨਖ਼ਾਹ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਰਮਚਾਰੀਆਂ ਨੇ ਰੋਸ ਮਾਰਚ ਕਰਦਿਆਂ ਵਾਇਸ ਚਾਂਸਲਰ ਦੇ ਦਫ਼ਤਰ ਬਾਹਰ ਧਰਨਾ ਲਗਾਇਆਂ। ਇਕੱਤਰ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਸਿੰਘ ਧਾਲੀਵਾਲ, ਅਮਰਜੀਤ ਕੌਰ, ਸ਼ਰਨਦੀਪ ਕੋਰ ਨੇ ਦੱਸਿਆ ਕਿ ਅੱਜ 22 ਦਿਨਾ ਬਾਅਦ ਵੀ ਯੂਨੀਵਰਸਿਟੀ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਹਰ ਵੱਡੇ ਛੋਟੇ ਕਰਮਚਾਰੀ ਲਈ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਔਖਾ ਹੋ ਰਿਹਾ ਹੈ। ਬੁਲਾਰਿਆਂ ਨੇ ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਅਤੇ ਯੂਨੀਵਰਸਿਟੀ ਦੇ ਵਿੱਤ ਅਫ਼ਸਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਪ੍ਰੋ ਦਵਿੰਦਰਪਾਲ ਸਿੰਘ ਸਿੱਧੂ ਨੇ ਵਾਇਸ ਚਾਂਸਲਰ ਦਫ਼ਤਰ ਦੇ ਬਾਹਰ ਤਨਖ਼ਾਹ ਦੀ ਮੰਗ ਕਰਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਖ਼ੁਦ ਵਾਈਸ ਚਾਂਸਲਰ ਵੱਲੋਂ ਗ੍ਰਾਂਟ ਜਾਰੀ ਕਰਾਉਣ ਲਈ ਸਰਕਾਰ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਅੱਜ ਦੇ ਰੋਸ ਮੁਜ਼ਾਹਰੇ ਦੌਰਾਨ ਆਗੂ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਸਿੰਘ ਧਾਲੀਵਾਲ, ਅਮਰਜੀਤ ਕੌਰ ਗਿੱਲ, ਸ਼ਰਨਦੀਪ ਕੋਰ, ਜਗਤਾਰ ਸਿੰਘ ਸੈਣੀ, ਤੇਜਿੰਦਰ ਸਿੰਘ, ਪ੍ਰਭਜੋਤ ਸਿੰਘ, ਗੁਰਪਿਆਰ ਸਿੰਘ, ਹਰਦਾਸ ਸਿੰਘ, ਰਾਮਫਲ, ਸੰਜੀਵ ਕੁਮਾਰ ਗਗਨਦੀਪ ਸ਼ਰਮਾ, ਸੁਖਵਿੰਦਰ ਸਿੰਘ ਸੁੱਖੀ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਸੰਬੋਧਨ ਕੀਤਾ।
Advertisement
ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਹੋਏ ਪ੍ਰੋ. ਜਸਵਿੰਦਰ ਬਰਾੜ, ਰਜਿਸਟਰਾਰ ਦਵਿੰਦਰਪਾਲ ਸਿੰਘ ਨਾਲ ਕਰਮਚਾਰੀ ਆਗੂ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਸਾਥੀ।
Advertisement
Advertisement
Advertisement
×