ਯੂਨੀਵਰਸਿਟੀ ਵੱਲੋਂ ਜੇਤੂ ਖਿਡਾਰੀਆਂ ਦਾ ਸਨਮਾਨ

ਯੂਨੀਵਰਸਿਟੀ ਵੱਲੋਂ ਜੇਤੂ ਖਿਡਾਰੀਆਂ ਦਾ ਸਨਮਾਨ

ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਪਰਗਟ ਸਿੰਘ।

ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਦਸੰਬਰ

ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਸੈਸ਼ਨ 2017-18 ਦੇ ਜੇਤੂ ਖਿਡਾਰੀਆਂ ਲਈ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਿੱਖਿਆ ਮੰਤਰੀ ਪਰਗਟ ਸਿੰਘ ਪੁੱਜੇ। ਇਸ ਮੌਕੇ ਵੀਸੀ ਪ੍ਰੋ. ਅਰਵਿੰਦ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਡਾ. ਗੁਰਦੀਪ ਸਿੰਘ ਰੰਧਾਵਾ ਹਾਜ਼ਰ ਸਨ। ਇਸ ਮੌਕੇ ਸੈਸ਼ਨ 2017-18 ਦੌਰਾਨ ਇੰਟਰ-ਕਾਲਜ ਮੁਕਾਬਲਿਆਂ ਦੀ ਪ੍ਰਾਪਤੀਆਂ ਦੇ ਆਧਾਰ ’ਤੇ ਸਰਵੋਤਮ ਕਾਰਗੁਜ਼ਾਰੀ ਲਈ ਪੁਰਸ਼ ਅਤੇ ਔਰਤ ਸ਼੍ਰੇਣੀਆਂ ਵਿੱਚ ਦਿੱਤੀਆਂ ਜਾਣ ਵਾਲੀਆਂ ਦੋਵੇਂ ਟਰਾਫ਼ੀਆਂ ਮੋਦੀ ਕਾਲਜ ਦੇ ਹਿੱਸੇ ਆਈਆਂ। ‘ਵਾਈਸ ਚਾਂਸਲਰ ਕੋਚ ਆਫ਼ ਦਾ ਈਅਰ’ ਦਾ 10,500 ਰੁਪਏ ਦਾ ਐਵਾਰਡ ਤੀਰ-ਅੰਦਾਜ਼ੀ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ। ‘ਬੈਸਟ ਸਪੋਰਟਸ ਪਰਸਨ ਆਫ਼ ਦਾ ਈਅਰ’ ਐਵਾਰਡ ਸ਼ੂਟਰ ਅਚਲ ਪ੍ਰਤਾਪ ਸਿੰਘ ਦੇ ਹਿੱਸੇ ਆਇਆ। ਖੇਡਾਂ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੀਆਂ 31 ਸ਼ਖ਼ਸੀਅਤਾਂ ਨੂੰ ਆਊਟਸਟੈਂਡਿੰਗ ਕੰਟਰੀਬਿਊਸ਼ਨ ਇਨ ਸਪੋਰਟਸ’ ਐਵਾਰਡ ਨਾਲ ਨਿਵਾਜਿਆ ਗਿਆ।

ਇਸ ਮੌਕੇ ਤਿੰਨ ਸ਼ਖ਼ਸੀਅਤਾਂ ਡਾ. ਓਂਕਾਰ ਸਿੰਘ, ਡਾ. ਅਮਰਜੀਤ ਸਿੰਘ ਅਤੇ ਜਸਵੰਤ ਸਿੰਘ ਨੂੰ ਉਮਰ ਭਰ ਦੀਆਂ ਪ੍ਰਾਪਤੀਆਂ ਲਈ ‘ਲਾਈਫ ਟਾਈਮ ਅਚੀਵਮੈਂਟ ਐਵਾਰਡ’ ਦਿੱਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜ਼ਦਾਨ ਨੂੰ ਵੀ ਸਨਮਾਨਿਤ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All