DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

University Protest: ਵੀ ਸੀ ਦਫ਼ਤਰ ਅੱਗੇ ਰੋਜ਼ਾਨਾ ਗੂੰਜ ਰਹੇ ਨੇ ਨਾਅਰੇ

ਅਧਿਆਪਕਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਵੱਲੋਂ ਮੰਗਾਂ ਖਾਤਰ ਧਰਨੇ

  • fb
  • twitter
  • whatsapp
  • whatsapp
featured-img featured-img
ਵੀ ਸੀ ਦਫਤਰ ਅੱਗੇ ਧਰਨਾ ਦਿੰਦੇ ਹੋਏ ਵਿਦਿਆਰਥੀ। -ਫੋਟੋ: ਰਾਜੇਸ਼ ਸੱਚਰ
Advertisement

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ ਆਪੋ ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੀ ਕੜੀ ਵਜੋਂ ਅੱਜ ਫੇਰ ਯੂਨੀਵਰਸਿਟੀ ਦੇ ਵੀ ਸੀ ਦਫਤਰ ਅੱਗੇ ਧਰਨੇ ਦਿੱਤੇ ਗਏ। ਉਨ੍ਹਾਂ ਮੰਗਾਂ ਪੂਰੀਆਂ ਹੋਣ ਤੱਕ ਇਸੇ ਤਰ੍ਹਾਂ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ।

ਫੀਸਾਂ ’ਚ ਵਾਧੇ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਨੇ ਤਾਂ ਅੱਠ ਦਿਨਾਂ ਤੋਂਂ ਪੱਕੇ ਹੀ ਡੇਰੇ ਲਾਏ ਹੋਏ ਹਨ ਜਿਸ ਤਹਿਤ ਕੁਝ ਵਿਦਿਆਰਥੀ ਰਾਤ ਨੂੰ ਵੀ ਧਰਨਾ ਕੈਂਪ ’ਚ ਡਟੇ ਰਹਿੰਦੇ ਹਨ। ਬੁਲਾਰਿਆਂ ਦਾ ਕਹਿਣਾ ਸੀ ਕਿ ਸਰਕਾਰ ਦੇ ਭਰੋਸੇ ਦੇ ਬਾਵਜੂਦ ਯੂਨੀਵਰਸਿਟੀ ਦਾ 150 ਕਰੋੜ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ। ਜਿਸ ਕਾਰਨ ਹੀ ਯੂਨੀਵਰਸਿਟੀ ਸਣੇ ਉਨ੍ਹਾਂ ਸਾਰਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ, ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱੱਲੋਂ ਪ੍ਰਧਾਨ ਪ੍ਰੋ. ਨਿਸ਼ਾਨ ਸਿੰਘ ਦਿਓਲ ਦੀ ਅਗਵਾਈ ਹੇਠ ਅੱਜ ਵੀ ਦੋ ਘੰਟੇ ਵੀ ਸੀ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ। ਧਰਨੇ ’ਚ ਡਾ. ਨਿਸ਼ਾਨ ਦਿਓਲ, ਡਾ. ਅਵਨੀਤਪਾਲ, ਡਾ. ਰਾਕੇਸ਼ ਕੁਮਾਰ, ਡਾ. ਚਰਨਜੀਤ ਨੌਹਰਾ, ਡਾ. ਗੌਰਵ ਗੁਪਤਾ, ਡਾ. ਹਰਵਿੰਦਰ ਧਾਲੀਵਾਲ, ਡਾ ਅਰਨੀਤ ਗਰੇਵਾਲ, ਡਾ. ਬਲਜਿੰਦਰ ਰਾਮ ਅਤੇ ਡਾ ਗੁਰਪ੍ਰੀਤ ਕੌਰ ਬਰਾੜ ਆਦਿ ਨੇ ਵੀ ਸ਼ਿਰਕਤ ਕੀਤੀ। ਇਸੇ ਤਰ੍ਹਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਬਕਾਇਆਂ ਦੀ ਅਦਾਇਗੀ ਤੇ ਹਰੇਕ 5 ਤਾਰੀਖ ਤੱਕ ਤਨਖਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕਰਮਚਾਰੀ ਸੰਘ ਵੱਲੋਂ ਵੀ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ ਹੇਠ ਅੱਜ ਫੇਰ ਵੀ ਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ।

Advertisement

Advertisement
Advertisement
×