DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਨੀਵਰਸਿਟੀ ਦਾ ਨਾਂ ਵਿਦਵਾਨ ਦੇ ਨਾਮ ’ਤੇ ਰੱਖਿਆ ਜਾਵੇ: ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ, ਪਟਿਆਲਾ ਦੀ ਅਕਾਦਮਿਕ ਕੌਂਸਲ ਵੱਲੋਂ ਯੂਨੀਵਰਸਿਟੀ ਦੇ ਨਾਮ ਨਾਲੋਂ ‘ਰਾਜੀਵ ਗਾਂਧੀ’ ਦਾ ਨਾਮ ਹਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ, ਪਟਿਆਲਾ ਦੀ ਅਕਾਦਮਿਕ ਕੌਂਸਲ ਵੱਲੋਂ ਯੂਨੀਵਰਸਿਟੀ ਦੇ ਨਾਮ ਨਾਲੋਂ ‘ਰਾਜੀਵ ਗਾਂਧੀ’ ਦਾ ਨਾਮ ਹਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਕੌਂਸਲ ਜਦੋਂ ਹੁਣ ਯੂਨੀਵਰਸਿਟੀ ਰਾਜੀਵ ਗਾਂਧੀ ਦਾ ਨਾਮ ਹਟਾਉਣਾ ਚਾਹੁੰਦੀ ਤਾਂ ਇਸ ਪਾਸੇ ਵੀ ਧਿਆਨ ਦੇਣ ਦੀ ਲੋੜ ਹੈ ਕਿ ਸਿੱਖਿਆ ਅਤੇ ਖੇਡ ਖੇਤਰ ਵਿਚ ਨਾਮਵਰ ਵਿਅਕਤੀਆਂ ਨੇ ਆਪਣਾ ਅਤੇ ਦੇਸ਼ ਦਾ ਨਾਮ ਸੁਨਹਿਰੀ ਅੱਖਰਾਂ ਵਿਚ ਲਿਖਿਆ। ਉਨ੍ਹਾਂ ਦੇ ਨਾਮ ਵਿਚਾਰ ਲੈਣੇ ਚਾਹੀਦੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬਾਨ, ਸੰਤਾਂ, ਮਹਾਂਪੁਰਸ਼ਾਂ, ਸ਼ਹੀਦਾਂ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਅਤੇ ਉੱਚਕੋਟੀ ਦੇ ਵਿਦਵਾਨਾਂ ਦੇ ਨਾਮ ਰੱਖਣੇ ਚਾਹੀਦੇ ਹਨ।

Advertisement
Advertisement
×