ਬੇਮੌਸਮੀ ਬਰਸਾਤ ਨੇ ਫ਼ਸਲਾਂ ਡੋਬੀਆਂ : The Tribune India

ਬੇਮੌਸਮੀ ਬਰਸਾਤ ਨੇ ਫ਼ਸਲਾਂ ਡੋਬੀਆਂ

ਬੇਮੌਸਮੀ ਬਰਸਾਤ ਨੇ ਫ਼ਸਲਾਂ ਡੋਬੀਆਂ

ਦੇਵੀਗੜ੍ਹ ਨੇੜਲੇ ਪਿੰਡ ਈਸਰਹੇੜੀ ਨੇੜੇ ਬਾਰਸ਼ ਅਤੇ ਹਵਾ ਨਾਲ ਡਿੱਗੀ ਝੋਨੇ ਦੀ ਫਸਲ।

ਮੁਖਤਿਆਰ ਸਿੰਘ ਨੌਗਾਵਾਂ

ਦੇਵੀਗੜ੍ਹ, 25 ਸਤੰਬਰ

ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਾਰਸ਼ ਨੇ ਝੋਨੇ ਦੀ ਫ਼ਸਲ ਦਾ ਕਾਫੀ ਨੁਕਸਾਨ ਕੀਤਾ ਹੈ। ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ। ਇਸ ਕਾਰਨ ਝੋਨੇ ਦੀ ਅਗੇਤੀ ਕਿਸਮ 1509 ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਸਬਜ਼ੀਆਂ ਅਤੇ ਪਸ਼ੂਆਂ ਲਈ ਚਾਰਾ ਵੱਢਣ ਅਤੇ ਲਿਆਉਣ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ।

ਪਿੰਡ ਈਸਰਹੇੜੀ ਦੇ ਕਿਸਾਨ ਭੋਲਾ ਸਿੰਘ, ਅਲੀਪੁਰ ਦੇ ਅਨੂਪ ਸਿੰਘ ਤੇ ਦਲੇਰ ਸਿੰਘ, ਲੇਹਲਾਂ ਦੇ ਨਰਿੰਦਰ ਸਿੰਘ, ਬਹਿਰੂ ਦੇ ਸ਼ਬੇਗ ਸਿੰਘ, ਸ਼ਾਦੀਪੁਰ ਤੋਂ ਬੂਟਾ ਸਿੰਘ ਸ਼ਾਦੀਪੁਰ ਤੇ ਜੀਤ ਸਿੰਘ ਮੀਰਾਂਪੁਰ ਨੇ ਦੱਸਿਆ ਕਿ ਬਾਰਸ਼ ਕਾਰਨ ਪਿੰਡ ਈਸਰਹੇੜੀ, ਜਲਬੇੜਾ, ਤਾਜਲਪੁਰ, ਮਗਰ ਸਾਹਿਬ, ਅਲੀਪੁਰ ਵਜੀਰ ਸਾਹਿਬ, ਅਦਾਲਤੀਵਾਲਾ, ਮਸੀਂਗਣ ਆਦਿ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਪਾਣੀ ਵਿੱਚ ਡੁੱਬੇ ਝੋਨੇ ਦੀਆਂ ਮੁੰਜਰਾਂ ਪੁੰਗਰਨ ਲੱਗ ਪਈਆਂ ਹਨ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਖਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾ ਕੇ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

ਚੀਮਾ ਮੰਡੀ (ਜਸਵੰਤ ਸਿੰਘ ਗਰੇਵਾਲ): ਪਿੰਡ ਤੋਲਾਵਾਲ ਦੀ ਸਪਾਲ ਪੱਤੀ ਦੇ ਖੇਤਾਂ ਵਿੱਚ ਬਾਰਸ਼ ਦਾ ਪਾਣੀ ਇਕੱਠਾ ਹੋਣ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋਣ ਦਾ ਖਤਰਾ ਬਣ ਗਿਆ ਹੈ। ਪਿੰਡ ਦੇ ਕਿਸਾਨਾਂ ਨੇ ਦੱਸਿਆ ਕਿ ਪਿੰਡ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਵਿੱਚ ਪਾਣੀ ਇਕੱਠਾ ਹੋ ਗਿਆ ਹੈ ਤੇ ਇਸ ਥਾਂ ਅਜੇ ਤੱਕ ਪਾਣੀ ਹੋਰ ਵੀ ਆ ਰਿਹਾ ਹੈ। ਇਸ ਕਾਰਨ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ ਹੈ।

ਕਿਸਾਨਾਂ ਨੇ ਦੱਸਿਆ ਕਿ ਪਿੰਡ ਦੀ ਇਸ ਪੱਤੀ ਦੇ ਪਾਣੀ ਦਾ ਨਿਕਾਸ ਅੱਗੇ ਨਾ ਹੋਣ ਕਾਰਨ ਬਾਰਸ਼ ਦੇ ਪਾਣੀ ਨਾਲ ਫਸਲ ਦਾ ਹਰ ਸਾਲ ਭਾਰੀ ਨੁਕਸਾਨ ਹੁੰਦਾ ਹੈ। ਪਿੰਡ ਦੇ ਕਿਸਾਨ ਆਗੂ ਮੇਜਰ ਸਿੰਘ ਤੋਲਾਵਾਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਾਣੀ ਦੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਪਿੰਡ ਦੇ ਲੋਕਾਂ ਦੀ ਸੈਂਕੜੇ ਏਕੜ ਫਸਲ ਪਾਣੀ ਦੇ ਨੁਕਸਾਨ ਤੋਂ ਬਚ ਸਕੇ।

ਡਕਾਲਾ (ਮਾਨਵਜੋਤ ਭਿੰਡਰ): ਲਗਾਤਾਰ ਪੈ ਰਹੀ ਬਾਰਸ਼ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ। ਇਸ ਕਾਰਨ ਅਗੇਤੀ ਝੋਨੇ ਦੀ ਫ਼ਸਲ ਨੁਕਸਾਨੀ ਗਈ। ਇਸ ਵਰਤਾਰੇ ਕਾਰਨ ਕਿਸਾਨ ਚਿੰਤਾ ਵਿੱਚ ਡੁੱਬ ਗਏ ਹਨ। ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਦਾ ਕਹਿਣਾ ਹੈ ਕਿ ਸਥਿਤੀ ’ਤੇ ਚੌਕਸੀ ਰੱਖੀ ਜਾ ਰਹੀ ਹੈ।

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਲਗਾਤਾਰ ਪੈ ਰਹੀ ਬਾਰਸ਼ ਦੇ ਮੱਦੇਨਜ਼ਰ ਐੱਸਡੀਐੱਮ ਪਾਤੜਾਂ ਨਵਦੀਪ ਕੁਮਾਰ ਨੇ ਘੱਗਰ ਦਰਿਆ ਦੇ ਖਨੌਰੀ ਹੈੱਡ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹਾਂ ਉੱਤੇ ਵਿਸ਼ਵਾਸ ਨਾ ਕਰਨ ਕਿਉਂਕਿ ਪ੍ਰਸ਼ਾਸਨ ਘੱਗਰ ਦਰਿਆ ਉੱਤੇ ਪਲ ਪਲ ਨਜ਼ਰ ਰੱਖ ਰਿਹਾ ਹੈ ਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਮੀਟਿੰਗ ਦੌਰਾਨ ਤਹਿਸੀਲਦਾਰ ਮਨਦੀਪ ਕੌਰ, ਕਾਨੂੰਗੋ ਗੁਰਚਰਨ ਸਿੰਘ ਰਾਮਗੜ੍ਹ, ਫੀਲਡ ਕਾਨੂੰਨਗੋ ਗੁਰਜੰਟ ਸਿੰਘ, ਧਰਮਪਾਲ ਸਿੰਘ , ਪ੍ਰੀਤਪਾਲ ਕੌਰ, ਪਟਵਾਰੀ ਹਰਦੀਪ ਸਿੰਘ ਅਤੇ ਗੁਰਸੇਵ ਸਿੰਘ ਮਾਹੀ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All