DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁੱਟੀਆਂ ਸੜਕਾਂ ਦਾ ਕੰਮ ਤੁਰੰਤ ਸ਼ੁਰੂ ਕਰਨ ਦੀ ਤਾਕੀਦ

ਡੀ ਸੀ ਨੇ ਪਾਣੀ ਸਪਲਾਈ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ; ਨਹਿਰੀ ਪਾਣੀ ਪਾੲੀਪਲਾਈਨ ਦਾ ਕੰਮ ਤੇਜ਼ ਕਰਨ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਡੀ ਸੀ ਡਾ. ਹਿਮਾਂਸ਼ੂ ਅਗਰਵਾਲ ਪੁੱਟੀਆ ਸੜਕਾਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਰਾਜੇਸ਼ ਸੱਚਰ
Advertisement

ਪਟਿਆਲਾ ਸ਼ਹਿਰ ’ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਟਿਆਲਾ ਵਿਖੇ ਨਹਿਰੀ ਪਾਣੀ ’ਤੇ ਅਧਾਰਤ 565.52 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਭਾਦਸੋਂ ਚੁੰਗੀ ਤ੍ਰਿਪੜੀ ਏਰੀਆ , ਵਾਈ ਪੀ ਐੱਸ ਵਿੱਚ ਚਲ ਰਹੇ ਕੰਮ ਦੀ ਵੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਦਿਨ-ਰਾਤ ਕਰਕੇ ਸਾਰੇ ਕੰਮ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਾਲ ਨਗਰ ਨਿਗਮ ਸੰਯੁਕਤ ਕਮਿਸ਼ਨਰ ਮੈਡਮ ਸੋਨਮ ਅਤੇ ਪੰਜਾਬ ਵਿਕਾਸ ਕਮਿਸ਼ਨ ਦੀ ਟੀਮ ਦੇ ਮੈਂਬਰ ਵੀ ਨਾਲ਼ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐੱਲ ਐਂਡ ਟੀ ਕੰਪਨੀ ਅਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਭਾਦਸੋਂ ਰੋਡ, ਤ੍ਰਿਪੜੀ ਅਤੇ ਵਾਈ ਪੀ ਐੱਸ ’ਤੇ ਪਾਈਪਲਾਈਨ ਦਾ ਕੰਮ ਹੋਣ ਕਾਰਨ ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਕਿ ਵਾਹਨ ਚਾਲਕਾਂ ਨੂੰ ਕੋਈ ਮੁਸ਼ਕਲ ਨਾ ਜਾਵੇ। ਉਨ੍ਹਾਂ 24 ਘੰਟੇ ਨਹਿਰੀ ਪਾਣੀ ਦੀ ਪਾਈਪਲਾਈਨ ਪਾਉਣ ਲਈ ਪੁੱਟੀ ਜਾਣ ਵਾਲੀ ਸੜਕ ਕਰਕੇ ਆਵਾਜਾਈ ਪ੍ਰਭਾਵਤ ਹੋਣ ਤੋਂ ਬਚਾਅ ਲਈ ਉਚੇਚੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ ਤਾਂ ਕਿ ਸੜਕ ਪੁੱਟਣ ਤੋਂ ਬਾਅਦ ਪਾਇਪਲਾਈਨ ਪਾਉਣ ਦੇ ਬਾਅਦ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤਾਂ ਕਿ ਆਵਾਜਾਈ ਪ੍ਰਭਾਵਿਤ ਨਾ ਹੋਵੇ। ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਸ਼ਹਿਰ ਵਿੱਚ ਪਾਈਪਲਾਈਨ ਪਾਉਣ ਦਾ ਕੰਮ ਬਹੁਤ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ। ਸੜਕਾਂ ਪੁੱਟੀਆਂ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਪਾਣੀ ਦੀ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਨੂੰ ਨਾਲੋ-ਨਾਲ ਠੀਕ ਵੀ ਕੀਤਾ ਜਾ ਰਿਹਾ ਹੈ।

Advertisement

Advertisement
Advertisement
×