DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਰੀਕਾ-ਇਜ਼ਰਾਇਲ ਵੱਲੋਂ ਿੲਰਾਨ ’ਤੇ ਕੀਤਾ ਹਮਲਾ ਨਿੰਦਣਯੋਗ: ਸੇਖੋਂ

ਸੀ ਪੀ ਆਈ ਐੱਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅਮਰੀਕਾ-ਇਜ਼ਰਾਇਲ ਵੱਲੋਂ ਇਰਾਨ ’ਤੇ ਕੀਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਮਰੀਕਾ ਦਾ ਰਾਸ਼ਟਰਪਤੀ ਡੋਨਲਡ ਟਰੰਪ ਇੱਕ ਪਾਸੇ ਆਪਣੇ ਆਪ ਨੂੰ ਸ਼ਾਂਤੀ ਦਾ ਮਹਾਂਦੂਤ ਅਖਵਾ ਕੇ ਆਪਣੇ ਲਈ...

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ।
Advertisement

ਸੀ ਪੀ ਆਈ ਐੱਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅਮਰੀਕਾ-ਇਜ਼ਰਾਇਲ ਵੱਲੋਂ ਇਰਾਨ ’ਤੇ ਕੀਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਮਰੀਕਾ ਦਾ ਰਾਸ਼ਟਰਪਤੀ ਡੋਨਲਡ ਟਰੰਪ ਇੱਕ ਪਾਸੇ ਆਪਣੇ ਆਪ ਨੂੰ ਸ਼ਾਂਤੀ ਦਾ ਮਹਾਂਦੂਤ ਅਖਵਾ ਕੇ ਆਪਣੇ ਲਈ ਨੋਬਲ ਪੁਰਸਕਾਰ ਦੀ ਮੰਗ ਕਰ ਰਿਹਾ ਹੈ ਜਦੋਂਕਿ ਦੂਜੇ ਪਾਸੇ ਵੈਂਜੂਏਲਾ ਵਰਗੇ ਦੇਸ਼ ਨਾਲ ਉਸ ਨੇ ਕਿਸ ਤਰ੍ਹਾਂ ਦਾ ਵਿਵਹਾਰ ਕੀਤਾ ਹੈ, ਇਸ ਬਾਰੇ ਸਾਰਾ ਸੰਸਾਰ ਜਾਣਦਾ ਹੈ। ਕਾਮਰੇਡ ਸੇਖੋਂ ਇਥੇ ਪਾਰਟੀ ਦਫ਼ਤਰ ਚਮਕ ਭਵਨ ਵਿੱਚ ਜ਼ਿਲ੍ਹਾ ਜਨਰਲ ਬਾਡੀ ਦੀ ਮੀਟਿੰਗ ਵਿੱਚ ਹਿੱਸਾ ਲੈਣ ਆਏ ਸਨ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਨਛੱਤਰ ਸਿੰਘ ਗੰਢੂਆਂ ਅਤੇ ਕਾਮਰੇਡ ਚਮਕੌਰ ਸਿੰਘ ਖੇੜੀ ਵੀ ਮੌਜੂਦ ਸਨ। ਕਾਮਰੇਡ ਸੇਖੋਂ ਨੇ ਕਿਹਾ ਕਿ ਇਸ ਜੰਗ ਨਾਲ ਸਮੁੱਚੇ ਸੰਸਾਰ ਦੇ ਨਾਲ ਭਾਰਤ ਵਿੱਚ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ ਵਿੱਚ ਅਥਾਹ ਵਾਧਾ ਹੋਵੇਗਾ। ਤੇਲ, ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਅਮਰੀਕਾ ਨਾਲ ਜਿਹੜੀ ਵਪਾਰ ਸੰਧੀ ਕੀਤੀ ਹੈ, ਉਸ ਵਿੱਚ ਵੀ ਅਮਰੀਕਾ ਨੇ ਮਨਮਰਜ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੀ ਪੀ ਆਈ ਐੱਮ ਵੱਲੋਂ 11 ਤੋਂ 20 ਮਾਰਚ ਤੱਕ ਪੰਜਾਬ ਭਰ ਵਿੱਚ ਜਥਾ ਮਾਰਚ ਕੀਤੇ ਜਾਣਗੇ ਜੋ ਕਿ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਸ਼ਹੀਦਾਂ ਦੇ ਪਿੰਡ ਸੁਰ ਸਿੰਘ ਵਾਲਾ ਤੋਂ ਸ਼ੁਰੂ ਹੋਵੇਗਾ ਅਤੇ 11 ਮਾਰਚ ਨੂੰ ਸਵੇਰੇ 11 ਵਜੇ ਜਲ੍ਹਿਆ ਵਾਲੇ ਬਾਗ ਵਿਚ ਪੁੱਜੇਗਾ ਮਗਰੋਂ ਜਥਾ ਮਾਰਚ 20 ਮਾਰਚ ਨੂੰ ਖੜਕੜ ਕਲਾਂ ਪੁੱਜੇਗਾ। ਇਸ ਤੋਂ ਇਲਾਵਾ 24 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਦੇਸ਼ ਵਿਆਪੀ ਰੈਲੀ ਕੀਤੀ ਜਾਵੇਗੀ।

Advertisement
Advertisement
×