DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

USSF Blockades Punjabi University Gates: ਬੰਦ ਰਹੇ ਪੰਜਾਬੀ ਯੂਨੀਵਰਸਿਟੀ ਦੇ ਗੇਟ

ਕਈ ਅਧਿਕਾਰੀ ਤੇ ਮੁਲਾਜ਼ਮ ਦਫ਼ਤਰ ਨਾ ਜਾ ਸਕੇ; ਨੌਜਵਾਨਾਂ ਵੱਲੋਂ ਪੰਜਾਬ ਪੱਧਰ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਪੰਜਾਬੀ ਯੂਨੀਵਰਸਿਟੀ ਦੇ ਗੇਟ ’ਤੇ ਪ੍ਰਦਰਸ਼ਨ ਕਰਦੇ ਹੋਏ ਯੂਨਾਈਟਿਡ ਫੈਡਰੇਸ਼ਨ ਦੇ ਨੁਮਾਇੰਦੇ ਤੇ ਹੋਰ।
Advertisement

ਪੰਜਾਬੀ ਯੂਨੀਵਰਸਿਟੀ ਵਿੱਚ ਫੀਸ ਵਾਧੇ ਖਿਲਾਫ਼ ਜਿਥੇ ਖੱਬੇ ਪੱਖੀ ਵਿਦਿਆਰਥੀ ਜਥੇਬੰਦੀਆਂ ਵੱਲੋਂ ਵੀ ਸੀ ਦਫਤਰ ਅੱਗੇ ਪੱਕਾ ਮੋਰਚਾ ਲਾਇਆ ਹੋਇਆ ਹੈ, ਉਥੇ ਹੀ ਅੱਜ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਵੀ ਵੱਖਰੇ ਤੌਰ ’ਤੇ ਸੰਘਰਸ਼ ਵਿੱਢ ਦਿੱਤਾ ਹੈ। ਫੈਡਰੇਸ਼ਨ ਦੇ ਕੌਮੀ ਮੀਤ ਪ੍ਰ੍ਰਧਾਨ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਅੱਜ 9 ਤੋਂ 6 ਵਜੇ ਤੱਕ ਯੂਨੀਵਰਸਿਟੀ ਦੇ ਦੋਵੇਂ ਗੇਟਾਂ ਦਾ ਘਿਰਾਓ ਕਰ ਕੇ ਰੱਖਿਆ ਗਿਆ। ਇਸ ਕਾਰਨ ਯੂਨੀਵਰਸਿਟੀ ’ਚ ਦਿਨ ਭਰ ਅਣ ਐਲਾਨੀ ਛੁੱਟੀ ਵਾਲਾ ਮਾਹੌਲ ਰਿਹਾ। ਗੇਟ ਬੰਦ ਹੋਣ ਕਾਰਨ ਬਹੁਤੇ ਅਧਿਕਾਰੀ, ਮੁਲਾਜ਼ਮ ਅਤੇ ਵਿਦਿਆਰਥੀ ਅੱਜ ਕੈਂਪਸ ਦੇ ਅੰਦਰ ਹੀ ਨਾ ਜਾ ਸਕੇ। ਉਨ੍ਹਾਂ ਸੋਮਵਾਰ ਤੱਕ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇ ਫੀਸਾਂ ’ਚ ਵਾਧਾ ਵਾਪਸ ਨਾ ਲਿਆ ਗਿਆ ਤਾਂ ਇਸ ਤੋਂ ਬਾਅਦ ਉਹ ਪੰਜਾਬ ਪੱਧਰ ’ਤੇ ਸੰਘਰਸ਼ ਵਿੱਢਣਗੇੇ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਮੁੱਖ ਗੇਟ ’ਤੇ ਲਾਏ ਗਏ ਧਰਨੇ ਨੂੰ ਸੰਬੋਧਨ ਕਰਦਿਆਂ, ਨਿਰਮਲਜੀਤ ਸਿੰਘ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਡੇਢ ਸੌ ਕਰੋੜ ਦੇ ਕਰਜ਼ੇ ਕਰ ਕੇ ਯੂਨੀਵਰਸਿਟੀ ਵੱਡੇ ਵਿੱਤੀ ਸੰਕਟ ’ਚ ਹੈ। ਇਸ ਦੇ ਹਵਾਲੇ ਨਾਲ ਹੀ ਪ੍ਰਸ਼ਾਸਨ ਨੇ ਫੀਸਾਂ ’ਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੀ ਵਜਾਏ ਚਾਹੀਦਾ ਇਹ ਸੀ ਕਿ ਸਰਕਾਰ ਤੋਂ ਇਹ ਕਰਜ਼ਾ ਮੁਆਫ਼ ਕਰਵਾਉਣ ਸਣੇ ਵਿਸ਼ੇਸ਼ ਗਰਾਂਟ ’ਚ ਵਾਧਾ ਕਰਵਾਇਆ ਜਾਂਦਾ। ਧਰਨੇ ਦੌਰਾਨ ਫੈਡਰੇਸ਼ਨ ਦੀ ਕੈਂਪਸ ਇਕਾਈ ਦੇ ਪ੍ਰਧਾਨ ਮਨਦੀਪ ਸਿੰਘ, ਮਿਸਲ ਸਤਲੁਜ ਦੇ ਕੌਮੀ ਆਗੂ ਯਾਦਵਿੰਦਰ ਸਿੰਘ ਯਾਦੂ, ਐੱਸ ਓ ਆਈ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਕੁਲਦੀਪ ਝਿੰਜਰ, ਬੀ ਕੇ ਯੂ ਸਿੱਧੂਪੁਰ ਦੇ ਆਗੂ ਸਤਪਾਲ ਮਹਿਮਦਪੁਰ, ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਦੀਪ ਸਿੰਘ ਸਿਹਰਾ, ਅਕਾਲੀ ਆਗੂ ਬਲਵਿੰਦਰ ਸਿੰਘ ਦੌਣ ਕਲਾਂ ਹਾਜ਼ਰ ਸਨ। ਧਰਨੇ ਮਗਰੋਂ ਦੇਰ ਸ਼ਾਮੀ ਫੈਡਰੇਸ਼ਨ ਆਗੂਆਂ ਦੀਆਂ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਦੋ ਵੱਖੋ ਵੱਖਰੀਆਂ ਮੀਟਿੰਗਾਂ ਹੋਈਆਂ ਪਰ ਦੋਵੇਂ ਬੇਸਿੱਟਾ ਰਹੀਆਂ।

Advertisement

Advertisement
Advertisement
×