ਘਨੌਰ: ਹਲਕਾ ਘਨੌਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਵਾਲਮੀਕਿ ਸਭਾ ਘਨੌਰ ਦਾ 14ਵਾਂ ਸਾਲਾਨਾ ਕੈਲੰਡਰ 2022 ਰਿਲੀਜ਼ ਕੀਤਾ। ਇਸ ਮੌਕੇ ਉਨ੍ਹਾਂ ਸਭਾ ਦੇ ਸਮੁੱਚੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਮੁੱਚਾ ਕਿਰਤੀ, ਕਾਮੇ, ਮਜ਼ਦੂਰ ਅਤੇ ਵਾਲਮੀਕਿ ਭਾਈਚਾਰਾ ਵਧਾਈ ਦਾ ਪਾਤਰ ਹੈ, ਜੋ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਕਰ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਕਮਲਦੀਪ ਸਿੰਘ ਢੰਡਾ, ਕਿਸਾਨ ਆਗੂ ਪਾਖਰ ਸਿੰਘ ਕਾਮੀ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ