ਮਾਡਲ ਸਕੂਲ ਵਿੱਚ ਵਣ ਮਹਾਉਤਸਵ ਮਨਾਇਆ
ਪੱਤਰ ਪ੍ਰੇਰਕ ਪਟਿਆਲਾ, 7 ਜੁਲਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਚ ਅੱਜ ਸਵੇਰ ਦੀ ਸਭਾ ਦੌਰਾਨ ਸਕੂਲ ਵਿੱਚ ਬੂਟੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ। ਪ੍ਰੋਗਰਾਮ ਦਾ ਮਹੱਤਵ ਵਿਦਿਆਰਥੀਆਂ ਵਿੱਚ ਰੁੱਖਾਂ ਪ੍ਰਤੀ ਪ੍ਰੇਮ ਅਤੇ ਉਨ੍ਹਾਂ ਦੀ ਮਹੱਤਤਾ...
Advertisement
ਪੱਤਰ ਪ੍ਰੇਰਕ
ਪਟਿਆਲਾ, 7 ਜੁਲਾਈ
Advertisement
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਚ ਅੱਜ ਸਵੇਰ ਦੀ ਸਭਾ ਦੌਰਾਨ ਸਕੂਲ ਵਿੱਚ ਬੂਟੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ। ਪ੍ਰੋਗਰਾਮ ਦਾ ਮਹੱਤਵ ਵਿਦਿਆਰਥੀਆਂ ਵਿੱਚ ਰੁੱਖਾਂ ਪ੍ਰਤੀ ਪ੍ਰੇਮ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਨੂੰ ਸੰਭਾਲ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਬੱਚਿਆਂ ਨੂੰ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣਕਾਰੀ ਦਿੱਤੀ।
Advertisement
×