ਪੱਤਰ ਪ੍ਰੇਰਕ
ਦੇਵੀਗੜ੍ਹ, 23 ਅਗਸਤ
ਥਾਣਾ ਜੁਲਕਾਂ ਅਧੀਨ ਪਿੰਡ ਦੋਂਦੀਮਾਜਰਾ ਵਿੱਚ ਵਿਆਹ ਸਮਾਗਮ ਦੌਰਾਨ ਟੈਂਟ ਅਤੇ ਕਰੌਕਰੀ ਦੀ ਕੀਤੀ ਭੰਨ-ਤੋੜ ਕੀਤੀ ਗਈ ਅਤੇ ਮਕਾਨ ਦੇ ਸ਼ੀਸ਼ੇ ਤੋੜੇ ਗਏ। ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਲੜਕੇ ਦੇ ਵਿਆਹ ਦੀ ਪਾਰਟੀ ਚੱਲ ਰਹੀ ਸੀ। ਇਸ ਦੌਰਾਨ ਪਿੰਡ ਦੇ ਕੁਝ ਵਿਰੋਧੀ ਧਿਰ ਦੇ ਵਿਅਕਤੀ ਟੈਂਟ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਦੀ ਕੁੱਝ ਨੌਜਵਾਨਾਂ ਨਾਲ ਕਹਾ ਸੁਣੀ ਹੋ ਗਈ।
ਇਸ ਤੋਂ ਬਾਅਦ ਵਿਰੋਧੀ ਧਿਰ ਦੇ ਕੁਝ ਲੋਕ ਇਕੱਠੇ ਹੋ ਕੇ ਆ ਗਏ ਅਤੇ ਵਿਆਹ ਵਾਲੇ ਟੈਂਟ ਦੀ ਭੰਨ-ਤੋੜ ਕੀਤੀ ਗਈ ਅਤੇ ਕਰੌਕਰੀ ਦਾ ਸਾਮਾਨ ਵੀ ਭੰਨ ਦਿੱਤਾ। ਇਸ ਦੌਰਾਨ ਘਰ ਦੀਆਂ ਬਾਰੀਆਂ ਦੇ ਸ਼ੀਸ਼ੇ ਵੀ ਤੋੜੇ ਗਏ। ਹਰਜਿੰਦਰ ਸਿੰਘ ਨੇ ਕਿਹਾ ਕਿ ਇਸ ਘਟਨਾ ਦੀ ਰਿਪੋਰਟ ਥਾਣਾ ਜੁਲਕਾਂ ਵਿੱਚ ਲਿਖਵਾਈ ਗਈ ਸੀ, ਪਰ ਕੋਈ ਕਾਰਵਾਈ ਨਹੀਂ ਹੋਈ।
ਉਨ੍ਹਾਂ ਮੰਗ ਕੀਤੀ ਕਿ ਮੇਰੇ ਲੜਕੇ ਦੇ ਵਿਆਹ ਸਮਾਗਮ ਵਿੱਚ ਵਿਘਨ ਪਾਉਣ ਵਾਲਿਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਨਿ ਹੀ ਚਾਰਜ ਸੰਭਾਲਿਆ ਹੈ। ਉਪਰੋਕਤ ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।