ਨਿਯਮਾਂ ਦੀ ਉਲੰਘਣਾ ਕਰਨ ’ਤੇ ਵਾਹਨਾਂ ਦੇ ਚਲਾਨ
ਟਰੈਫਿਕ ਇੰਚਾਰਜ ਸਰਕਲ ਦੇਵੀਗੜ੍ਹ ਤਰਸੇਮ ਕੁਮਾਰ ਨੇ ਆਪਣੀ ਟੀਮ ਸਮੇਤ ਦੇਵੀਗੜ੍ਹ ’ਚ ਨਾਕਾ ਲਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਦੇ ਦੋਸ਼ ਹੇਠ 11 ਵਾਹਨਾਂ ਦੇ ਚਲਾਨ ਕੀਤੇ ਅਤੇ ਬੁਲੇਟ ਮੋਟਰਸਾਈਕਲਾਂ ਦੇ ਸਾਇਲੈਂਸਰ ਵੀ ਉਤਰਾਏ। ਤਰਸੇਮ ਕੁਮਾਰ ਨੇ ਦੱਸਿਆ...
Advertisement
ਟਰੈਫਿਕ ਇੰਚਾਰਜ ਸਰਕਲ ਦੇਵੀਗੜ੍ਹ ਤਰਸੇਮ ਕੁਮਾਰ ਨੇ ਆਪਣੀ ਟੀਮ ਸਮੇਤ ਦੇਵੀਗੜ੍ਹ ’ਚ ਨਾਕਾ ਲਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਦੇ ਦੋਸ਼ ਹੇਠ 11 ਵਾਹਨਾਂ ਦੇ ਚਲਾਨ ਕੀਤੇ ਅਤੇ ਬੁਲੇਟ ਮੋਟਰਸਾਈਕਲਾਂ ਦੇ ਸਾਇਲੈਂਸਰ ਵੀ ਉਤਰਾਏ। ਤਰਸੇਮ ਕੁਮਾਰ ਨੇ ਦੱਸਿਆ ਕਿ ਆਵਾਜਾਈ ਨੂੰ ਸੁਚਾਰੂ ਚਲਾਉਣ ਲਈ ਉਨ੍ਹਾਂ ਦੀ ਵੱਡੀ ਕੋਸ਼ਿਸ਼ ਹੈ, ਜਿਸ ਲਈ ਉਹ ਅਤੇ ਉਨ੍ਹਾਂ ਦੀ ਟੀਮ ਸਾਰਾ ਦਿਨ ਵੱਖ-ਵੱਖ ਸਕੂਲਾਂ ਅਤੇ ਬੱਸ ਅੱਡਾ ਦੇਵੀਗੜ੍ਹ ਨੇੜੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਗੱਡੀਆ ਬਾਜ਼ਾਰ ਵਿੱਚ ਸਹੀ ਜਗ੍ਹਾ ’ਤੇ ਪਾਰਕ ਕਰਨ।
Advertisement
Advertisement