ਸੱਠ ਟਨ ਚੌਲਾਂ ਦੇ ਭਰੇ ਵਾਹਨ ਕਾਬੂ : The Tribune India

ਸੱਠ ਟਨ ਚੌਲਾਂ ਦੇ ਭਰੇ ਵਾਹਨ ਕਾਬੂ

ਚੀਕਾ (ਹਰਿਆਣਾ) ਵੱਲੋਂ ਆ ਰਹੇ ਸਨ ਵਾਹਨ

ਸੱਠ ਟਨ ਚੌਲਾਂ ਦੇ ਭਰੇ ਵਾਹਨ ਕਾਬੂ

ਕਾਬੂ ਕੀਤੇ ਚੌਲਾਂ ਨਾਲ ਭਰੇ ਵਾਹਨ।- ਫੋਟੋ: ਸੁਭਾਸ਼ ਚੰਦਰ

ਪੱਤਰ ਪ੍ਰੇਰਕ
ਸਮਾਣਾ, 1 ਦਸੰਬਰ

ਦੋ ਟਰੈਕਟਰ-ਟਰਾਲੀਆਂ ਅਤੇ ਇੱਕ ਟਰੱਕ ਵਿੱਚ ਭਰਕੇ ਹੋਰ ਸੂਬਿਆਂ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਪੰਜਾਬ ਵਿੱਚ ਲਿਆਂਦਾ ਗਿਆ ਲੱਖਾਂ ਰੁਪਏ ਕੀਮਤ ਦਾ ਚੌਲ ਮਾਰਕੀਟ ਕਮੇਟੀ ਸਮਾਣਾ ਵੱਲੋਂ ਕਾਬੂ ਕੀਤਾ ਗਿਆ ਹੈ। ਅਧਿਕਾਰੀਆਂ ਨੇ ਚੌਲਾਂ ਨਾਲ ਭਰੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੰਡੀ ਬੋਰਡ ਦੇ ਡਿਪਟੀ ਜ਼ਿਲ੍ਹਾ ਮਨੈਜਰ ਮਨਦੀਪ ਸਿੰਘ ਨੇ ਦੱਸਿਆ ਕਿ ਵੀਰਵਾਰ ਤੜਕੇ ਸਵੇਰੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਕੀਤੀ ਗਈ ਨਾਕਾਬੰਦੀ ਦੌਰਾਨ ਚੀਕਾ (ਹਰਿਆਣਾ) ਵੱਲੋਂ ਆ ਰਹੇ ਦੋ ਟਰੈਕਟਰ-ਟਰਾਲੀਆਂ ਅਤੇ ਟਰੱਕ ਨੂੰ ਰੋਕਿਆ ਤਾਂ ਜਾਂਚ ਕਰਨ ਦੌਰਾਨ ਉਨ੍ਹਾਂ ਵਿੱਚੋਂ 60 ਟਨ ਚੌਲ ਟੁਕੜਾ ਬਰਾਮਦ ਹੋਇਆ। ਵਾਹਨ ਚਾਲਕਾਂ ਦੇ ਚੈੱਕ ਕੀਤੇ ਬਿੱਲ ਬਿਲਟੀਆਂ ਵਿੱਚ ਈ ਟੋਕਨ ਨਹੀਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਉੱਤੇ ਹੋਰ ਸੂਬਿਆਂ ਅਨੁਸਾਰ ਗੈਰ-ਕਾਨੂੰਨੀ ਤਰੀਕੇ ਨਾਲ ਕੋਈ ਵੀ ਜਿਣਸ ਲਿਆਉਣ ਉੱਤੇ ਸਖ਼ਤ ਪਾਬੰਦੀ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਪੰਜਾਬ ਵੱਲੋਂ ਇਸ ਕਾਨੂੰਨ ਨੂੰ ਲਾਗੂ ਕਰਨ ਲਈ ਵਿਸ਼ੇਸ਼ ਤੌਰ ’ਤੇ ਟੀਮਾਂ ਬਣਾਈਆਂ ਗਈਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All