ਸਰਕਾਰੀ ਹੁਕਮਾਂ ਨੂੰ ਅਣਗੌਲਿਆ ਕਰਕੇ ਪੰਜਾਬ ’ਚ ਦਾਖ਼ਲ ਹੋ ਰਹੇ ਨੇ ਵਾਹਨ

ਦਿਨ ਭਰ ਲੰਘੇ ਵਾਹਨਾਂ ਬਾਰੇ ਕੋਈ ਜਾਣਕਾਰੀ ਨਾ ਦੇ ਸਕੇ ਨਾਕੇ ’ਤੇ ਤਾਇਨਾਤ ਪੁਲੀਸ ਅਧਿਕਾਰੀ

ਸਰਕਾਰੀ ਹੁਕਮਾਂ ਨੂੰ ਅਣਗੌਲਿਆ ਕਰਕੇ ਪੰਜਾਬ ’ਚ ਦਾਖ਼ਲ ਹੋ ਰਹੇ ਨੇ ਵਾਹਨ

ਰਾਮਨਗਰ ਬੈਰੀਅਰ ਤੇ ਨਾਕਾਬੰਦੀ ਦਾ ਦ੍ਰਿਸ਼। ਫੋਟੋ ਸੁਭਾਸ਼ ਚੰਦਰ।

ਸੁਭਾਸ਼ ਚੰਦਰ
ਸਮਾਣਾ 4 ਮਈ

ਪੰਜਾਬ ਸਰਕਾਰ ਵੱਲੋਂ ਦੇਸ਼ ਤੇ ਰਾਜ ਵਿੱਚ ਵੱਧ ਰਹੀ ਕਰੋਨਾ ਮਹਾਂਮਾਰੀ ਕਾਰਨ 15 ਮਈ ਤੱਕ ਮਿੰਨੀ ਲਾਕਡਾਊਨ ਲਗਾ ਕੇ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆ ਸਨ ਪਰ ਪ੍ਰਸ਼ਾਸਨ ਵੱਲੋਂ ਸਮਾਣਾ-ਚੀਕਾ ਰੋਡ ’ਤੇ ਸਥਿਤ ਰਾਮਨਗਰ ਬੈਰੀਅਰ ਉੱਤੇ ਪੁਖ਼ਤਾ ਪ੍ਰਬੰਧ ਨਾ ਹੋਣ ਕਰਕੇ ਇਨ੍ਹਾਂ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਰਕੇ ਇਸ ਸੜਕ ਰਾਹੀਂ ਵਾਹਨ ਆਮ ਵਾਂਗ ਬਿਨਾਂ ਕਿਸੇ ਜਾਂਚ ਤੋਂ ਪੰਜਾਬ ਰਾਜ ਵਿੱਚ ਦਾਖ਼ਲ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਹਰ ਵਿਅਕਤੀ ਦੀ 72 ਘੰਟੇ ਪਹਿਲਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਹੋਣੀ ਜ਼ਰੂਰੀ ਹੈ। ਇਸ ਸੰਬੰਧੀ ਰਾਮਨਗਰ ਪੁਲੀਸ ਨੇ ਪੰਜਾਬ-ਹਰਿਆਣਾ ਹੱਦ ਰਾਮਨਗਰ ਬੈਰੀਅਰ ’ਤੇ ਨਾਕੇਬੰਦੀ ਕੀਤੀ ਹੋਈ ਹੈ ਪਰ ਪ੍ਰਸ਼ਾਸਨ ਦਾ ਕੋਈ ਵੀ ਹੋਰ ਅਮਲਾ ਨਾ ਹੋਣ ਕਰਕੇ ਪੁਲੀਸ ਮੁਲਾਜ਼ਮ ਵੀ ਸੜਕ ਕਿਨਾਰੇ ਬੈਠ ਕੇ ਡਿਊਟੀ ਕਰ ਰਹੇ ਹਨ। ਜਦੋਂ ਪੱਤਰਕਾਰਾਂ ਨੇ ਮੌਕੇ ’ਤੇ ਪਹੁੰਚ ਕੇ ਪੁਲੀਸ ਅਧਿਕਾਰੀਆਂ ਤੋਂ ਦਿਨ ਵਿੱਚ ਲੰਘੇ ਵਾਹਨਾਂ ਤੇ ਵਿਅਕਤੀਆਂ ਦੀ ਜਾਂਚ ਬਾਰੇ ਜਾਣਕਾਰੀ ਮੰਗੀ ਤਾਂ ਉਨ੍ਹਾਂ ਵੱਲੋਂ ਜਾਣਕਾਰੀ ਦੇਣ ’ਚ ਅਸਮਰੱਥਾ ਜ਼ਾਹਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੱਲ੍ਹ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਜਿਸ ਸਬੰਧੀ ਉਨ੍ਹਾਂ ਨੇ ਨਾਕਾਬੰਦੀ ਤਾਂ ਕੀਤੀ ਹੋਈ ਹੈ ਪਰ ਇੱਥੇ ਹੋਰ ਕਿਸੇ ਵੀ ਮਹਿਕਮੇ ਦਾ ਸਟਾਫ਼ ਜਾਂ ਡਾਕਟਰ ਦੀ ਟੀਮ ਨਹੀਂ ਆਈ। ਇਸ ਮੌਕੇ ਉਨ੍ਹਾਂ ਨੇ ਚੀਕਾ ਵੱਲੋਂ ਆ ਰਹੇ ਵਾਹਨਾਂ ਨੂੰ ਮੌਕੇ ’ਤੇ ਰੋਕ ਕੇ ਚੈਕਿੰਗ ਕੀਤੀ। ਇਨ੍ਹਾਂ ਵਾਹਨਾਂ ਵਿਚੋਂ ਜਿਨ੍ਹਾਂ ਵਾਹਨ ਚਾਲਕਾਂ ਕੋਲ ਕਰੋਨਾ ਨੈਗਟਿਵ ਰਿਪੋਰਟ ਸੀ ਉਨ੍ਹਾਂ ਨੂੰ ਬਿਨਾਂ ਕਿਸੇ ਪੁੱਛ ਗਿੱਛ ਕੀਤੇ ਪੰਜਾਬ ਵਿੱਚ ਦਾਖ਼ਲ ਹੋਣ ਦਿੱਤਾ ਤੇ ਬਿਨਾਂ ਕਰੋਨਾ ਰਿਪੋਰਟ ਵਾਲਿਆਂ ਨੂੰ ਵਾਪਸ ਮੋੜ ਦਿੱਤਾ।ਇਸ ਸੰਬੰਧੀ ਜਦੋਂ ਐੱਸਡੀਐੱਮ ਪਟਿਆਲਾ ਨਾਲ ਰਾਮਨਗਰ ਬੈਰੀਅਰ ਤੇ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਲੈਣੀ ਚਾਹੀ ਤਾਂ ਉਨ੍ਹਾਂ ਨੇ ਮੀਟਿੰਗ ਵਿੱਚ ਰੁੱਝੇ ਹੋਣ ਦੀ ਗੱਲ ਕਹਿ ਕੇ ਸਾਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਅਮਰਨਾਥ ਗੁਫ਼ਾ ਦੇ ਵਰਚੁਅਲ ਦਰਸ਼ਨਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਸ਼ਹਿਰ

View All