ਵੈਟਰਨਰੀ ਡਾਕਟਰਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ : The Tribune India

ਵੈਟਰਨਰੀ ਡਾਕਟਰਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ

ਵੈਟਰਨਰੀ ਡਾਕਟਰਾਂ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਇਆ

ਵੇਤਨ ਸਮਾਨਤਾ ਬਹਾਲੀ ਦੀ ਮੰਗ ਲਈ ਨਾਅਰੇਬਾਜ਼ੀ ਕਰਦੇ ਹੋਏ ਵੈਟਰਨਰੀ ਅਫ਼ਸਰ।

ਸਰਬਜੀਤ ਭੰਗੂ

ਪਟਿਆਲਾ, 7 ਫ਼ਰਵਰੀ

ਪਸ਼ੂ ਪਾਲਣ ਵਿਭਾਗ ਪੰਜਾਬ ਅੰਦਰ ਕੰਮ ਕਰਦੇ ਵੈਟਰਨਰੀ ਅਫਸਰਾਂ ਦਾ ਐਂਟਰੀ ਸਕੇਲ ਹਮ ਰੁਤਬਾ ਮੈਡੀਕਲ ਅਫਸਰਾਂ ਤੋਂ ਘਟਾ ਕੇ ਚਿਰਾਂ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜਨ ਖ਼ਿਲਾਫ਼ ਵੈਟਰਨਰੀ ਡਾਕਟਰਾਂ ਨੇ ਸਰਕਾਰ ਖਿਲਾਫ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ।

ਇਸ ਦੀ ਬਹਾਲੀ ਲਈ ਬਣੀ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੀ ਇਥੇ ਹੋਈ ਮੀਟਿੰਗ ’ਚ ਕਨਵੀਨਰ ਡਾ. ਰਜਿੰਦਰ ਸਿੰਘ ਅਤੇ ਕੋ ਕਨਵੀਨਰ ਡਾ. ਗੁਰਚਰਨ ਸਿੰਘ ਨੇ ਰੋਸ ਪੰਦਰਵਾੜਾ ਮਨਾਉਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 21 ਫਰਵਰੀ ਤੱਕ ਚੱਲਣ ਵਾਲੇ ਇਸ ਰੋਸ ਪੰਦਰਵਾੜੇ ਦੌਰਾਨ ਸਮੂਹ ਵੈਟਰਨਰੀ ਅਫਸਰਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਪੰਜਾਬ ਭਰ ਵਿੱਚ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਇਆ ਜਾਵੇਗਾ। ਮਹਿਕਮਾ ਪਸ਼ੂ ਪਾਲਣ ਦੇ ਜਿਲਾ ਸਦਰ ਮੁਕਾਮਾਂ ’ਤੇ ਡਿਪਟੀ ਡਾਇਰੈਕਟਰਾਂ ਰਾਹੀਂ ਸਰਕਾਰ ਨੂੰ ਮੰਗਪੱਤਰ ਦਿੱਤੇ ਜਾਣਗੇ। ਪਸ਼ੂ ਪਾਲਣ ਮੰਤਰੀ ਅਤੇ ਮਹਿਕਮੇ ਦੇ ਨਿਰਦੇਸ਼ਕ ਨੂੰ ਵੀ ਮੈਮੋਰੰਡਮ ਦਿੱਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਵੈਟਰਨਰੀ ਅਫਸਰਾਂ ਦੀ ਮੈਡੀਕਲ ਅਫਸਰਾਂ ਬਰਾਬਰ ਚੱਲੀ ਆਉਂਦੀ ਪੇਅ ਪੈਰਿਟੀ ਤੋੜ ਦਿੱਤੀ ਸੀ। ਜਿਸ ਵਿੱਚ ਵੈਟਰਨਰੀ ਅਫਸਰਾਂ ਦਾ ਐਂਟਰੀ ਸਕੇਲ 56100 ਤੋਂ ਘਟਾ ਕੇ 47600 ਕਰ ਦਿੱਤਾ ਗਿਆ। ਇਸ ਮੌਕੇ ਕੋ ਕਨਵੀਨਰ ਡਾ. ਕੰਵਰਅਨੂਪ ਕਲੇਰ, ਡਾ. ਗਗਨਦੀਪ ਕੌਸ਼ਲ, ਡਾ. ਮਾਜਿਦ ਅਜਾਦ, ਡਾ. ਗੁਰਦੀਪ ਪਟਿਆਲਾ, ਡਾ. ਸੁਰਜੀਤ ਸਿੰਘ ਮੱਲ, ਡਾ. ਸੂਰਜ ਭਾਨ, ਡਾ. ਅਕਸ਼ਪਰੀਤ ਸਿੰਘ ਅਤੇ ਡਾ. ਦਰਸ਼ਨ ਖੇੜੀ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All