ਵਾਈਸ ਚਾਂਸਲਰ ਨੇ ਵਿਧਾਇਕ ਜਲਾਲਪੁਰ ਨੂੰ ਭੇਜਿਆ ਕਾਨੂੰਨੀ ਨੋਟਿਸ

ਵਾਈਸ ਚਾਂਸਲਰ ਨੇ ਵਿਧਾਇਕ ਜਲਾਲਪੁਰ ਨੂੰ ਭੇਜਿਆ ਕਾਨੂੰਨੀ ਨੋਟਿਸ

ਸਰਬਜੀਤ ਸਿੰਘ ਭੰਗੂ

ਪਟਿਆਲਾ, 27 ਨਵੰਬਰ

ਆਰਐੱਸਐੱਸ ਦਾ ਏਜੰਟ ਕਹਿਣ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਰਵਿੰਦ ਨੇ ਹਲਕਾ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਵਿਧਾਇਕ ਨੂੰ 15 ਦਿਨਾਂ ਦੀ ਮੋਹਲਤ ਦਿੰਦਿਆਂ ਬਿਆਨ ਸਬੰਧੀ ਲਿਖਤੀ ਮੁਆਫ਼ੀ ਦੇ ਨਾਲ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਮੁਆਫ਼ੀ ਮੰਗਣ ਲਈ ਆਖਿਆ ਗਿਆ। ਅਜਿਹਾ ਨਾ ਕਰਨ ਦੀ ਸੂਰਤ ਵਿਚ ਵਿਧਾਇਕ ਖ਼ਿਲਾਫ਼ ਵਾਈਸ ਚਾਂਸਲਰ ਵੱਲੋਂ ਵੀਹ ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ ਕਰਵਾਇਆ ਜਾਵੇਗਾ। ਵੀਸੀ ਨੇ ਵੱਖਰੇ ਤੌਰ ’ਤੇ ਅਪਰਾਧਿਕ ਕੇਸ ਦਰਜ ਕਰਵਾਉਣ ਦੀ ਗੱਲ ਵੀ ਆਖੀ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਕਿਸੇ ਵੀਸੀ ਵੱਲੋਂ ਸੱਤਾਧਾਰੀ ਧਿਰ ਦੇ ਕਿਸੇ ਵਿਧਾਇਕ ਨੂੰ ਅਜਿਹਾ ਨੋਟਿਸ ਭੇਜੇ ਜਾਣ ਦਾ ਇਹ ਇਹ ਪਲੇਠਾ ਮਾਮਲਾ ਹੈ। ਵਾਈਸ ਚਾਂਸਲਰ ਨੇ ਇਹ ਨੋਟਿਸ ਆਪਣੇ ਵਕੀਲ ਐਡਵੋਕੇਟ ਹਰਚੰਦ ਸਿੰਘ ਬਾਠ ਰਾਹੀਂ ਭੇਜਿਆ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਜਲਾਲਪੁਰ ਵੱਲੋਂ ਵੀਸੀ ਨੂੰ ਆਰਐਸਐਸ ਦਾ ਬੰਦਾ ਕਹਿਣ ਦੀ ਇਹ ਘਟਨਾ ਕੁਝ ਹੀ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੀ ਯੂਨੀਵਰਸਿਟੀ ਫੇਰੀ ਦੌਰਾਨ ਵਾਪਰੀ ਸੀ। ਇਸ ਦੌਰਾਨ ਭਾਵੇਂ ਮੁੱਖ ਮੰਤਰੀ ਨੇ ਵਿਧਾਇਕ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਜਲਾਲਪੁਰ ਦਾ ਕਹਿਣਾ ਸੀ ‘‘ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਇਆ ਗਿਆ ਇਹ ਵਾਈਸ ਚਾਂਸਲਰ ਆਰਐੱਸਐੱਸ ਦਾ ਬੰਦਾ ਹੈ।’’ ਇਸ ਮੌਕੇ ਵਾਈਸ ਚਾਂਸਲਰ ਵੀ ਮੰਚ ’ਤੇ ਮੌਜੂਦ ਸਨ। ਮੁੱਖ ਮੰਤਰੀ ਚੰਨੀ ਨੇ ਜਲਾਲਪੁਰ ਨੂੰ ਜਦੋਂ ਮੰਚ ’ਤੇ ਆਉਣ ਲਈ ਆਖਿਆ ਤਾਂ ਉਨ੍ਹਾਂ ਇਹ ਕਹਿ ਕੇ ਜਵਾਬ ਦੇ ਦਿੱਤਾ ਕਿ ਉਹ ਆਰਐੱਸਐੱਸ ਦੇ ਬੰਦੇ ਨਾਲ ਨਹੀਂ ਬੈਠਣਗੇ। ਦੱਸਣਯੋਗ ਕਿ ਉਸੇ ਦਿਨ ਸ਼ਾਮ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਮਦਨ ਲਾਲ ਜਲਾਲਪੁਰ ਨੇ ਇਹ ਵੀ ਆਖਿਆ ਸੀ ਕਿ ਮੁੱਖ ਮੰਤਰੀ ਉਨ੍ਹਾਂ ਦੇ ਭਰਾਵਾਂ ਵਰਗੇ ਮਿੱਤਰ ਹਨ, ਜਿਸ ਕਰ ਕੇ ਉਨ੍ਹਾਂ ਦੇ ਖਿਲਾਫ਼ ਹੋਏ ਪ੍ਰਦਰਸ਼ਨਾਂ ਨੂੰ ਵੇਖ ਕੇ ਉਸ ਨੂੰ ਗੁੱਸਾ ਆ ਗਿਆ ਸੀ।

ਇਸ ਨੋਟਿਸ ’ਚ ਹੀ ਵਕੀਲ ਨੇ ਵਾਈਸ ਚਾਂਸਲਰ ਦਾ ਆਰਐੱਸਐੱਸ ਨਾਲ਼ ਉੱਕਾ ਹੀ ਕੋਈ ਸਬੰਧ ਨਾ ਹੋਣ ਦੀ ਗੱਲ ਕਰਦਿਆਂ ਵਿਧਾਇਕ ਵੱਲੋਂ ਕੀਤੀ ਗਈ ਅਜਿਹੀ ਬਿਆਨਬਾਜੀ ਨਾਲ਼ ਵਾਈਸ ਚਾਂਸਲਰ ਦੇ ਮਾਣ ਸਨਮਾਨ ਨੂੰ ਢਾਹ ਲੱੱਗਣ ਦੀ ਗੱਲ ਵੀ ਆਖੀ ਹੈ। ਵਿਧਾਇਕ ਦੀ ਬਿਆਨਬਾਜੀ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਤੁੱਲ ਵੀ ਦੱਸਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All