ਪੇਂਡੂ ਚੌਕੀਦਾਰਾਂ ਵੱਲੋਂ ਭੁੱਖ ਹੜਤਾਲ ਦਾ ਐਲਾਨ

ਪੇਂਡੂ ਚੌਕੀਦਾਰਾਂ ਵੱਲੋਂ ਭੁੱਖ ਹੜਤਾਲ ਦਾ ਐਲਾਨ

ਪੇਂਡੂ ਚੌਕੀਦਾਰਾਂ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਆਗੂ। -ਫੋਟੋ: ਮਰਦਾਂਪੁਰ

ਪੱਤਰ ਪ੍ਰੇਰਕ

ਰਾਜਪੁਰਾ, 22 ਮਈ

ਪੇਂਡੂ ਚੌਂਕੀਦਾਰ ਯੂਨੀਅਨ ਦੀ ਮੀਟਿੰਗ ਸਬ ਤਹਿਸੀਲ ਦਫਤਰ ਘਨੌਰ ਨੇੜੇ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਰਾਮ ਮੂਰਤੀ ਸੋਗਲਪੁਰ ਤੇ ਸਲਾਹਕਾਰ ਓਮਕਾਰ ਸ਼ਰਮਾ ਸੋਗਲਪੁਰ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਹਰਬੰਸ ਸਿੰਘ ਮਾੜੀਆ, ਹਜੂਰਾ ਸਿੰਘ ਹਰਪਾਲਪੁਰ, ਹਸਨ ਮੁਹੰਮਦ ਹਰੀਮਾਜਰਾ, ਭਾਗ ਸਿੰਘ ਮੰਜੌਲੀ, ਧੰਨਾ ਸਿੰਘ ਜੰਡ ਮੰਗੌਲੀ ਅਤੇ ਸੰਤ ਸਿੰਘ ਪਿੱਪਲ ਮੰਗੋਲੀ ਸਮੇਤ ਹੋਰਨਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਚੌਕੀਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੌਕੀਦਾਰਾਂ ਦੀ ਸੇਵਾਮੁਕਤੀ ਦੀ ਉਮਰ ਨਿਸਚਿਤ ਕਰਕੇ ਸਨਮਾਨਯੋਗ ਪੈਨਸ਼ਨ ਦਿੱਤੀ ਜਾਵੇ, ਚੌਕੀਦਾਰਾਂ ਦੀ ਸਹਿਮਤੀ ਨਾਲ ਉਸ ਦੇ ਲੜਕੇ ਜਾਂ ਹੱਕੀ ਨੂੰ ਚੌਕੀਦਾਰ ਨਿਯੁਕਤ ਕੀਤਾ ਜਾਵੇ, ਬਿਜਲੀ ਬਿੱਲ ਮੁਆਫ ਕੀਤੇ ਜਾਣ, ਸੁਵਿਧਾ ਕੇਂਦਰਾਂ ਵਿੱਚ ਚੌਕੀਦਾਰਾ ਕਰਨ ਵਾਲੇ ਚੌਕੀਦਾਰਾਂ ਨੂੰ ਉਨ੍ਹਾਂ ਦੀ ਬਕਾਇਆ 15 ਮਹੀਨੇ ਦੀ ਤਨਖਾਹ ਦਿੱਤੀ ਜਾਵੇ। ਅਜਿਹਾ ਨਾ ਹੋਣ ’ਤੇ ਯੂਨੀਅਨ ਵੱਲੋਂ 2 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਆਰੰਭੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All