Village Self Defense: ਚੋਰਾਂ ਤੋਂ ਅੱਕੇ ਕੁੰਨਰਾਂ ਵਾਸੀ ਪਹਿਰੇ ਲਾਉਣ ਲੱਗੇ
ਪੁਲੀਸ ਵੱਲੋਂ ਕਾਰਵਾਈ ਨਾ ਕਰਨ ’ਤੇ ਪਿੰਡ ਵਾਸੀਆਂ ਨੇ ਮੋਰਚਾ ਸੰਭਾਲਿਆ
ਨੇੜਲੇ ਪਿੰਡਾਂ ਵਿੱਚ ਖੇਤਾਂ ’ਚ ਲੱਗੀਆਂ ਮੋਟਰਾਂ ਦੀਆਂ ਕੇਬਲਾਂ, ਟਰਾਂਸਫਾਰਮਰਾਂ ਵਿੱਚੋਂ ਤਾਂਬਾ ਅਤੇ ਤੇਲ ਚੋਰੀ ਕਰਨ ਦੀਆਂ ਵਾਰਦਾਤਾਂ ਲਗਾਤਾਰ ਵਧਣ ਕਾਰਨ ਪਿੰਡ ਵਾਸੀਆਂ ਵਿੱਚ ਰੋਸ ਹੈ। ਚੋਰਾਂ ਦੀਆਂ ਵਧਦੀਆਂ ਸਰਗਰਮੀਆਂ ਤੋਂ ਅੱਕੇ ਪਿੰਡ ਵਾਸੀਆਂ ਨੇ ਹੁਣ ਆਪਣੀ ਸੁਰੱਖਿਆ ਦੀ ਜ਼ਿੰਮੇਵਾਰੀ ਖੁਦ ਸੰਭਾਲਦਿਆਂ ਰਾਤ ਸਮੇਂ ਖੇਤਾਂ ਵਿੱਚ ਠੀਕਰੀ ਪਹਿਰਾ ਸ਼ੁਰੂ ਕਰ ਦਿੱਤਾ ਹੈ। ਨੇੜਲੇ ਪਿੰਡ ਕੁੰਨਰਾਂ ਵਾਸੀਆਂ ਨੇ ਕਿਹਾ ਕਿ ਖੇਤਾਂ ਵਿੱਚੋਂ ਮੋਟਰਾਂ ਦੀਆਂ ਕੇਬਲਾਂ ਅਤੇ ਟਰਾਂਸਫਾਰਮਰਾਂ ਦਾ ਕੀਮਤੀ ਸਾਮਾਨ ਚੋਰੀ ਹੋਣ ਸਬੰਧੀ ਪੁਲੀਸ ਨੂੰ ਕਈ ਵਾਰ ਸੂਚਿਤ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਜੇ ਕੋਈ ਸ਼ੱਕੀ ਵਿਅਕਤੀ ਚੋਰੀ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਕਾਨੂੰਨ ਦੇ ਹਵਾਲੇ ਕਰਨ ਲਈ ਪਿੰਡ ਵਾਸੀ ਪੁਲੀਸ ਨੂੰ ਸੂਚਿਤ ਕਰਨਗੇ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਤੋਂ ਰਾਤ ਸਮੇਂ ਗਸ਼ਤ ਵਧਾਉਣ ਦੀ ਮੰਗ ਕੀਤੀ। ਇਸ ਮੌਕੇ ਜਸਵਿੰਦਰ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ, ਭੋਲਾ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਬਲੌਰ ਸਿੰਘ, ਰਣਜੀਤ ਸਿੰਘ ਹਾਜ਼ਰ ਸਨ।

