ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਦਸੰਬਰ
ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਅੱਜ ਪਟਿਆਲਾ ਵਿਖੇ ਡਿਵੀਜ਼ਨ ਅਧੀਨ ਪੈਂਦੇ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ। ਇਸ ਮੌਕੇ ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ