ਖੇਤਰੀ ਪ੍ਰਤੀਨਿਧ
ਪਟਿਆਲਾ, 18 ਮਈ
ਸ੍ਰੀ ਦੁਰਗਾ ਮਾਤਾ ਦੇ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤਣ ਵਾਲੇ ਨਿਹੰਗ ਸਿੰਘ ਨੂੰ ਗ੍ਰਿ੍ਫਤਾਰ ਕਰ ਲਿਆ ਗਿਆ ਹੈ। ਐਸਐਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਹਿਮਾਚਲ ਦੇ ਜ਼ਿਲ੍ਹਾ ਮੰਡੀ ਦੇ ਪਿੰਡ ਰੰਧਾੜਾ ਤੋਂ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਉਰਫ ਅਮਰੀਕ ਸਿੰਘ ਉਰਫ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹੁਕਮ ਚੰਦ ਵਾਸੀ ਪਿੰਡ ਹੀਰੋ ਖੁਰਦ ਜ਼ਿਲ੍ਹਾ ਮਾਨਸਾ (ਹਾਲ ਵਾਸੀ ਪਾਉਂਟਾ ਸਾਹਿਬ -ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ ਜਿਸ ਦੇ ਖਿਲਾਫ਼ ਥਾਣਾ ਸਿਵਲ ਲਾਈਨ ’ਚ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਮੁਖੀ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਨੇ ਬਾਕਾਇਦਾ ਵੀਡੀਓ ਬਣਾਈ ਜੋ ਬਾਅਦ ’ਚ ਖੁਦ ਹੀ ਵਾਇਰਲ ਵੀ ਕੀਤੀ ਗਈ।