ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀ ਉਮੀਦਵਾਰ ਦੇ ਹੱਕ ’ਚ ਵਿਰਕ ਵੱਲੋਂ ਚੋਣ ਮੀਟਿੰਗਾਂ

ਜ਼ਿਲ੍ਹਾ ਪਰਿਸ਼ਦ ਜ਼ੋਨ ਮਸੀਂਗਣ ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਗੁਰਜੀਤ ਕੌਰ ਵਾਸੀ ਚੁੰਹਟ ਅਤੇ ਬਲਾਕ ਸਮਿਤੀ ਜ਼ੋਨ ਮਾੜੂ ਤੋਂ ਸੁਖਵਿੰਦਰ ਕੌਰ ਵਾਸੀ ਪਿੰਡ ਟਿਵਾਣਾ ਦੀ ਚੋਣ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ। ਅੱਜ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ...
ਜ਼ੋਨ ਮਸੀਂਗਣ ਤੋਂ ਅਕਾਲੀ ਉਮੀਦਵਾਰ ਦੀ ਚੋਣ ਮੁਹਿੰਮ ਮੌਕੇ ਪ੍ਰਚਾਰ ਕਰਦੇ ਹੋਏ ਰਾਜਿੰਦਰ ਸਿੰਘ ਵਿਰਕ। -ਫੋਟੋ: ਨੌਗਾਵਾਂ
Advertisement
ਜ਼ਿਲ੍ਹਾ ਪਰਿਸ਼ਦ ਜ਼ੋਨ ਮਸੀਂਗਣ ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਗੁਰਜੀਤ ਕੌਰ ਵਾਸੀ ਚੁੰਹਟ ਅਤੇ ਬਲਾਕ ਸਮਿਤੀ ਜ਼ੋਨ ਮਾੜੂ ਤੋਂ ਸੁਖਵਿੰਦਰ ਕੌਰ ਵਾਸੀ ਪਿੰਡ ਟਿਵਾਣਾ ਦੀ ਚੋਣ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ। ਅੱਜ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਵਿਰਕ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਵਰਕਰਾਂ ਅਤੇ ਆਗੂਆਂ ਦੀ ਹੌਸਲਾ-ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਜੋ ਵਾਅਦੇ ਲੋਕਾਂ ਨਾਲ ਕੀਤੇ ਸੀ, ਉਹ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕਿਸਾਨਾਂ ਅੰਦੋਲਨਾਂ ਨੂੰ ਪੁਲੀਸ ਜਬਰ ਨਾਲ ਦਬਾ ਦਿੱਤਾ ਗਿਆ ਤੇ ਉਨ੍ਹਾਂ ਦਾ ਸਾਮਾਨ ਵੀ ਚੋਰੀ ਕਰ ਲਿਆ ਗਿਆ। ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਇੱਕ-ਇੱਕ ਕੀਮਤੀ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਜੀਤ ਕੌਰ ਵਾਸੀ ਚੁੰਹਟ ਅਤੇ ਬਲਾਕ ਸਮਿਤੀ ਜ਼ੋਨ ਮਾੜੂ ਤੋਂ ਸੁਖਵਿੰਦਰ ਕੌਰ ਵਾਸੀ ਪਿੰਡ ਟਿਵਾਣਾ ਨੂੰ ਵੋਟ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ। ਇਸ ਮੌਕੇ ਫੌਜਇੰਦਰ ਸਿੰਘ ਮੁਖਮੈਲਪੁਰ, ਜਥੇਦਾਰ ਗੁਰਬਖਸ਼ ਸਿੰਘ ਟਿਵਾਣਾ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਸੋਨੂੰ, ਬਲਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਹਾਜ਼ਰ ਸਨ। 

Advertisement
Advertisement
Show comments