ਪਟਿਆਲਾ: ਸਹਾਇਕ ਕਮਿਸਨਰ ਡਾ. ਅਕਸ਼ਿਤਾ ਗੁਪਤਾ ਨੇ ਅੱਜ ਸੀਡੀਪੀਓ ਪ੍ਰੀਆ ਅਤੇ ਸੀਡੀਪੀਓ ਕੋਮਲਪ੍ਰੀਤ ਕੌਰ ਨੂੰ ਨਾਲ ਲੈ ਕੇ ਪਟਿਆਲੇ ਦੇ ਦਰਜਨ ਦੇ ਕਰੀਬ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਦੌਰਾ ਕੀਤਾ। ਇੱਥੇ ਕ੍ਰਿਸਨ ਨਗਰ, ਭਾਰਤ ਨਗਰ ਅਤੇ ਰਾਜਪੁਰਾ ਕਲੋਨੀ ਦੇ ਸੈਂਟਰਾਂ ਵਿੱਚ ਬੱਚਿਆਂ, ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਨੇ ਪੋਸ਼ਣ ਅਭਿਆਨ ਅਧੀਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਵੇਰਵਾ ਵੀ ਲਿਆ। ਇਸ ਮੌਕੇ ਸਹਾਇਕ ਕਮਿਸ਼ਨਰ ਡਾ. ਗੁਪਤਾ ਨੇ ਕਿਹਾ ਕਿ ਕੋਈ ਵੀ ਆਂਗਣਵਾੜੀ ਵਰਕਰ ਜਾਂ ਹੈਲਪਰ ਆਪਣੀ ਡਿਊਟੀ ਪ੍ਰਤੀ ਕੋਤਾਹੀ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। -ਖੇਤਰੀ ਪ੍ਰਤੀਨਿਧ