ਸਿਸਵਾਂ ਕਮਿਊਨਿਟੀ ਰਿਜ਼ਰਵ ਦਾ ਦੌਰਾ
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਦੇ ਸਾਇੰਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਸਿਸਵਾਂ ਕਮਿਊਨਿਟੀ ਰਿਜ਼ਰਵ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਸਿੱਖਿਆਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਜੈਵ ਵਿਭਿੰਨਤਾ, ਵਾਤਾਵਰਨ...
Advertisement
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਦੇ ਸਾਇੰਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਸਿਸਵਾਂ ਕਮਿਊਨਿਟੀ ਰਿਜ਼ਰਵ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਸਿੱਖਿਆਕ ਦੌਰਾ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਜੈਵ ਵਿਭਿੰਨਤਾ, ਵਾਤਾਵਰਨ ਸੰਭਾਲ ਅਤੇ ਕੁਦਰਤ ਨਾਲ ਜੋੜ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਡਾ. ਦਲਵੀਰ ਕੌਰ ਅਤੇ ਡਾ. ਜਸਨੀਤ ਕੌਰ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਖੇਤਰ ਦੀ ਬਨਸਪਤੀ ਅਤੇ ਜੀਵ-ਜੰਤੂਆਂ ਦਾ ਅਧਿਐਨ ਕੀਤਾ। ਸਿਸਵਾਂ ਡੈਮ ਨੇੜੇ ਕੀਤੀ ਗਈ ਟਰੈਕਿੰਗ ਨੇ ਵਿਦਿਆਰਥੀਆਂ ਨੂੰ ਸ਼ਿਵਾਲਿਕ ਪਹਾੜੀਆਂ ਦੀ ਕੁਦਰਤੀ ਸੁੰਦਰਤਾ ਨਾਲ ਰੂ-ਬਰੂ ਹੋਣ ਦਾ ਮੌਕਾ ਦਿੱਤਾ।
Advertisement
