ਮੀਤ ਹੇਅਰ ਵੱਲੋਂ ਭਾਸ਼ਾ‌ਵਿਭਾਗ ਦੇ ਦਫ਼ਤਰ ਦਾ ਦੌਰਾ

* ਸੂਬੇ ਵਿੱਚ ਪੰਜਾਬੀ ਲਾਗੂ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਏ ਭਾਸ਼ਾ ਵਿਭਾਗ: ਮੀਤ ਹੇਅਰ

ਮੀਤ ਹੇਅਰ ਵੱਲੋਂ ਭਾਸ਼ਾ‌ਵਿਭਾਗ ਦੇ ਦਫ਼ਤਰ ਦਾ ਦੌਰਾ

ਪਟਿਆਲਾ ਵਿੱਚ ਭਾਸ਼ਾ ਵਿਭਾਗ ਦੇ ਦਫ਼ਤਰ ਦਾ ਦੌਰਾ ਕਰਦੇ ਹੋਏ ਮੀਤ ਹੇਅਰ।

ਪੱਤਰ ਪ੍ਰੇਰਕ

ਪਟਿਆਲਾ, 20 ਮਈ

ਪੰਜਾਬ ਦੇ ਸਿੱਖਿਆ, ਖੇਡ ਮੰਤਰੀ ਮੀਤ ਹੇਅਰ ਨੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਲਏ ਜਾਂਦੇ ਪੰਜਾਬੀ ਪ੍ਰਬੋਧ ਦੇ ਪੇਪਰ ਦੇ ਪਾਠਕ੍ਰਮ ਨੂੰ ਸਖ਼ਤ ਕਰਨ ਦੇ ਹੁਕਮ ਦਿੱਤੇ ਹਨ, ਕਿਉਂਕਿ ਪੰਜਾਬੀ ਨੌਕਰੀਆਂ ਤੋਂ ਵਾਂਝੇ ਰਹਿ ਰਹੇ ਹਨ ਜਦਕਿ ਬਾਹਰਲੇ ਸੂਬਿਆਂ ਦੇ ਉਮੀਦਵਾਰ ਭਾਸ਼ਾ ਵਿਭਾਗ ਵੱਲੋਂ ਲਿਆ ਜਾਂਦਾ ਪ੍ਰਬੋਧ ਦਾ ਸੁਖਾਲਾ ਪੇਪਰ ਪਾਸ ਕਰਕੇ ਪੰਜਾਬ ਵਿੱਚ ਨੌਕਰੀਆਂ ਦੇ ਹੱਕਦਾਰ ਹੋ ਜਾਂਦੇ ਹਨ। ਉਨ੍ਹਾਂ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਦਾ ਅੱਜ ਦੌਰਾ ਕੀਤਾ। ਭਾਸ਼ਾ ਵਿਭਾਗ ਨੂੰ ਪੈਰਾਂਸਿਰ ਕਰਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਵੀ ਪ੍ਰਾਜੈਕਟ ਚੱਲ ਰਹੇ ਹਨ ਉਹ ਸਾਰੇ ਮਿੱਥੇ ਸਮੇਂ ’ਤੇ ਪੂਰੇ ਕੀਤੇ ਜਾਣ ਤੇ ਲੋੜੀਂਦੀ ਮਦਦ ਬਾਰੇ ਸਰਕਾਰ ਨੂੰ ਲਿਖਿਆ ਜਾਵੇ। ਉਨ੍ਹਾਂ ਆਖਿਆ ਕਿ ਭਾਸ਼ਾ ਵਿਭਾਗ ਸੂਬੇ ’ਚ ਪੰਜਾਬੀ ਲਾਗੂ ਕਰਵਾਉਣ ਲਈ ਆਪਣੀ ਜ਼ਿੰਮੇਵਾਰੀ ਅਦਾ ਕਰੇ। ਉਨ੍ਹਾਂ ਨੂੰ ਵਿਸ਼ਵ ਕੋਸ਼ ਦੀਆਂ ਰਹਿ ਰਹੀਆਂ 13, 14, 15 ਨੰਬਰ ਜਿਲਦਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀ ਐਕਟ ਤਹਿਤ ਸੂਬੇ ਵਿੱਚ ਪੂਰੀ ਤਰ੍ਹਾਂ ਪੰਜਾਬੀ ਲਾਗੂ ਕਰਨ ਲਈ ਭਾਸ਼ਾ ਵਿਭਾਗ ਆਪਣਾ ਕੰਮ ਤਨਦੇਹੀ ਨਾਲ ਕਰੇ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਦੇ ਡਾਇਰੈਕਟਰ ਦੀ ਖ਼ਾਲੀ ਪਈ ਅਸਾਮੀ ਵੀ ਜਲਦ ਭਰ ਦਿੱਤੀ ਜਾਵੇਗੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All