ਪੱਤਰ ਪ੍ਰੇਰਕ
ਸਮਾਣਾ, 18 ਨਵੰਬਰ
ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਅਧਾਰ ’ਤੇ ਵੋਟਾਂ ਬਣਾਉਣ ਲਈ ਜਿਨ੍ਹਾਂ ਦੀ ਉਮਰ 18 ਸਾਲ ਜਾਂ ਉਸ ਤੋਂ ਵੱਧ ਹੈ ਸਬੰਧੀ ਸਮੂਹ ਰਾਜਨੀਤੀਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਚੋਣਕਾਰ ਅਫਸਰ ਨਮਨ ਮੜਕਨ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਕੰਮ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ 16 ਨਵੰਬਰ ਤੋਂ 15 ਦਸੰਬਰ ਤੱਕ ਕੀਤੀ ਜਾ ਰਹੀ ਹੈ। ਜਿਸ ਦੌਰਾਨ 21-22 ਨਵੰਬਰ ਅਤੇ 5-6 ਦਸੰਬਰ ਨੂੰ ਪੋਲਿੰਗ ਬੂਥਾਂ ’ਤੇ ਬੀਐੱਲਓ ਵੱਲੋਂ ਸਪੈਸ਼ਲ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ ਵੋਟਰ ਸਿੱਧੇ ਤੌਰ ’ਤੇ ਚੋਣ ਕਮਿਸ਼ਨ ਦੀ ਵੈਬਸਾਈਟ ਐੱਨਵੀਐੱਸਪੀ.ਇਨ ਜਾਂ ਵੋਟਰ ਹੈਲਪ ਲਾਈਨ ਮੋਬਾਇਲ ਐਪ ਤੇ ਆਪਣੀਆਂ ਵੋਟਾਂ ਦੀ ਸੁਧਾਈ ਸਬੰਧੀ ਆਨਲਾਇਨ ਫਾਰਮ ਭਰ ਸਕਦੇ ਹਨ। ਵਾਧੂ ਜਾਣਕਾਰੀ ਲਈ ਚੋਣ ਰਜਿਸਟਰੇਸ਼ਨ ਅਫਸਰ,ਬੀਐੱਲਓ ਜਾਂ ਟੋਲ ਫਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿਚ ਤਹਿਸੀਲਦਾਰ ਸੰਦੀਪ ਸਿੰਘ, ਹੰਸ ਰਾਜ,ਅਵਤਾਰ ਸਿੰਘ,ਸ਼ਿਵ ਕੁਮਾਰ ਘੱਗਾ,ਅਜੈਬ ਸਿੰਘ ਸ਼ਾਹਪੁਰ,ਵਿਨੋਦ ਕੁਮਾਰ ਸਿੰਗਲਾ, ਸੁਭਾਸ਼ ਚੰਦਰ, ਦੀਪਕ ਕੁਮਾਰ ਅਤੇ ਅਸ਼ੋਕ ਬੱਬੀ ਹਾਜ਼ਰ ਸਨ।