DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

voter list revision: ਐੱਸ ਆਈ ਆਰ: ਸਿਆਸੀ ਨੁਮਾਇੰਦਿਆਂ ਵੋਟਰ ਸੂਚੀਆਂ ਸੌਂਪੀਆਂ

ਡੀ ਸੀ ਵੱਲੋਂ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਬੇਡ਼ੇ ਸਬੰਧੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਏ ਡੀ ਸੀ ਅਨੁਪ੍ਰਿਤਾ ਜੌਹਲ ਅਤੇ ਇਲੈਕਸ਼ਨ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ। -ਫੋਟੋ: ਭੰਗੂ
Advertisement
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਟਿਆਲਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਨੁਮਾਇੰਦਿਆਂ ਨਾਲ ਐੱਸ ਆਈ ਆਰ-2026 ਦੇ ਨੋਟਿਸ ਪੜਾਅ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਹਰੇਕ ਵਿਧਾਨ ਸਭਾ ਹਲਕੇ ਦੀ ਡਰਾਫਟ ਫੋਟੋ ਵੋਟਰ ਸੂਚੀ ਦਾ ਇੱਕ ਸੈੱਟ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਅਧਿਕਾਰਤ ਨੁਮਾਇੰਦਿਆਂ ਨੂੰ ਉਪਲਬਧ ਕਰਵਾਇਆ ਗਿਆ। ਹਰੇਕ ਵਿਧਾਨ ਸਭਾ ਚੋਣ ਹਲਕੇ ਦੀ ਫੋਟੋ ਰਹਿਤ ਡਰਾਫਟ ਵੋਟਰ ਸੂਚੀ ਵਾਲੀ ਡੀ ਵੀ ਡੀ ਵੀ ਮੁਹੱਈਆ ਕਰਵਾਈ ਗਈ।

ਮੀਟਿੰਗ ’ਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਬਸਪਾ ਅਤੇ ਭਾਜਪਾ ਦੇ ਮੌਜੂਦ ਸਨ ਜਿਨ੍ਹਾ ਨੂੰ ਨੋਟਿਸ ਜਾਰੀ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ, ਦਾਅਵਿਆਂ ਤੇ ਇਤਰਾਜ਼ਾਂ ਦੀ ਪ੍ਰਾਪਤੀ, ਪੜਤਾਲ ਅਤੇ ਨਿਪਟਾਰੇ ਦੀ ਪ੍ਰਕਿਰਿਆ ਦੇ ਨਾਲ-ਨਾਲ ਨਿਰਧਾਰਤ ਸਮਾਂ-ਸੀਮਾ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਡਰਾਫਟ ਵੋਟਰ ਸੂਚੀ ਦੀ ਜਾਂਚ ਕਰਕੇ ਕਿਸੇ ਵੀ ਕਮੀ, ਗਲਤੀ, ਛੁੱਟੇ ਹੋਏ ਨਾਮ ਜਾਂ ਹੋਰ ਇਤਰਾਜ਼/ਮੁੱਦੇ ਨੂੰ ਨਿਰਧਾਰਤ ਪ੍ਰਕਿਰਿਆ ਅਤੇ ਸਮਾਂ-ਸੀਮਾ ਅਨੁਸਾਰ ਸਬੰਧਤ ਈ.ਆਰ.ਓ. ਜਾਂ ਜ਼ਿਲ੍ਹਾ ਚੋਣ ਦਫ਼ਤਰ ਦੇ ਧਿਆਨ ਵਿੱਚ ਲਿਆ ਸਕਦੇ ਹਨ। ਉਨ੍ਹਾ ਦੱਸਿਆ ਕਿ 1 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਨਵੇਂ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਵਿਅਕਤੀ 12 ਸਤੰਬਰ ਤੱਕ ਫਾਰਮ ਨੰਬਰ 6 ਅਤੇ ਲੋੜੀਂਦਾ ਘੋਸ਼ਣਾ ਪੱਤਰ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ 16 ਅਗਸਤ ਨੂੰ ਵਿਸ਼ੇਸ਼ ਕੈਂਪ ਲਾਇਆ ਜਾਵੇਗਾ।

Advertisement

Advertisement
Advertisement
×