ਕੱਚੇ ਮੁਲਾਜ਼ਮਾਂ ਨੇ ਸ਼ਾਹੀ ਸ਼ਹਿਰ ’ਚ ਕੱਢੀ ਜਾਗੋ

ਕੱਚੇ ਮੁਲਾਜ਼ਮਾਂ ਨੇ ਸ਼ਾਹੀ ਸ਼ਹਿਰ ’ਚ ਕੱਢੀ ਜਾਗੋ

ਪੱਕੇ ਮੋਰਚੇ ਦੇ 12ਵੇਂ ਦਿਨ ਪ੍ਰਰਦਸ਼ਨ ਕਰਦੇ ਹੋਏ ਕੱਚੇ ਮੁਲਾਜ਼ਮ। -ਫੋਟੋ: ਰਾਜੇਸ਼ ਸੱਚਰ

ਖੇਤਰੀ ਪ੍ਰਤੀਨਿਧ

ਪਟਿਆਲਾ, 18 ਸਤੰਬਰ

ਇੱਕ ਦਰਜਨ ਵਿਭਾਗਾਂ ਨਾਲ ਸਬੰਧਿਤ ਹਜ਼ਾਰਾਂ ਕੱਚੇ ਮੁਲਾਜ਼ਮਾਂ ’ਤੇ ਆਧਾਰਿਤ ‘ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠਾਂ ਇਥੇ ਠੀਕਰੀ ਵਾਲਾ ਚੌਕ ਵਿੱਚ ਕੱਚੇ ਮੁਲਾਜਮਾ ਦਾ ਪੱਕਾ ਮੋਰਚਾ ਬਾਰ੍ਹਵੇਂ ਦਿਨ ਵੀ ਜਾਰੀ ਰਿਹਾ। ਇਨ੍ਹਾਂ ਮੁਲਾਜ਼ਮਾਂ ਦਾ ਭਾਵੇਂ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਤੱਕ ਮਾਰਚ ਕਰਨ ਦਾ ਪ੍ਰੋਗਰਾਮ ਸੀ। ਪਰ ਉਨ੍ਹਾਂ ਵੱਲੋਂ ਮੁੱਖ ਮੰਤਰੀ ਪਦ ਤੋਂ ਅਸਤੀਫ਼ਾ ਦੇਣ ਕਰਕੇ ਮੁਲਾਜਮਾ ਨੇ ਅਜਿਹਾ ਪ੍ਰੋਗਰਾਮ ਰੱਦ ਕਰ ਦਿੱਤਾ। ਉਂਜ ਇਨ੍ਹਾਂ ਮੁਲਾਜਮਾ ਨੇ ਜਿਥੇ ਦੇਰ ਸ਼ਾਮੀ ਸ਼ਹਿਰ ’ਚ ਦੋ ਘੰਟੇ ਜਾਗੋ ਕੱਢਦਿਆਂ, ਪੰਜਾਬ ਸਰਕਾਰ ਦਾ ਚੰਗਾ ਜਲੂਸ ਕੱਢਿਆ, ਉਥੇ ਹੀ ਇੱਕ ਦਿਨ ਪਹਿਲਾਂ ਹੀ ਹੋਈ ਕੈਬਨਿਟ ਮੀਟਿੰਗ ’ਚ ਕੱਚੇ ਮੁਲਾਜਮਾ ਸਬੰਧੀ ਕੋਈ ਠੋਸ ਫੈਸਲਾ ਨਾ ਲੈ ਸਕਣ ਕਰਕੇ ਇਥੇ ਫੁਹਾਰਾ ਚੌਕ ’ਤੇ ਸਰਕਾਰ ਦੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਵੀ ਕੀਤਾ।

ਇਸ ਮੌਕੇ ਜਗਰੂਪ ਲਹਿਰਾ, ਗੁਰਵਿੰਦਰ ਪੰਨੂੰ,ਸ਼ੇਰ ਸਿੰਘ ਖੰਨਾ, ਵਰਿੰਦਰ ਮੋਮੀ, ਜਗਸੀਰ ਸਿੰਘ ਭੰਗੂ, ਅਮਰੀਕ ਮਹਿਰਾਜ ਅਤੇ ਕੁਲਦੀਪ ਬੁੱਢੇਵਾਲ ਸਮੇਤ ਕਈ ਹੋਰ ਸੂਬਾਈ ਆਗੂਆ ਨੇ ਵੀ ਸੰਬੋਧਨ ਕੀਤਾ। ਜਿਸ ਦੌਰਾਨ ਸਰਕਾਰ ‘ਤੇ ਕੱਚੇ ਮੁਲਾਜ਼ਮਾਂ ਦਾ ਸੋਸ਼ਣ ਕਰਨ ਦੇ ਦੋਸ਼ ਲਾਏ। ਮੋਰਚੇ ਦੇ ਬੁਲਾਰੇ ਜਗਸੀਰ ਭੰਗੂ ਦਾ ਕਹਿਣਾ ਸੀ ਕਿ ਅਮਰਿੰਦਰ ਸਿੰਘ ਨੂੰ ਤਾਂ ਮੁਲਾਜਮਾ ਦੀ ਹਾਅ ਲੱਗ ਗਈ ਹੈ। ਜੇਕਰ ਨਵੇਂ ਮੁੱਖ ਮੰਤਰੀ ਨੇ ਵੀ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ, ਤਾਂ ਉਸ ਦਾ ਹਸ਼ਰ ਵੀ ਇਹੋ ਹੀ ਹੋਵੇਗਾ ਅਤੇ ਸਮੁੱਚੀ ਸਰਕਾਰ ਨੂੰ ਹੀ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All