ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਦੇ ਭਵਿੱਖ ਲਈ ਵੱਡਾ ਕਦਮ: ਰਹਿਮਾਨ

ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰਾਜ ਦੀ ਸੱਭਿਆਚਾਰਕ ਹੋਂਦ ਕਾਇਮ ਰੱਖਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ। ਉਹ ਬਾਲੂ ਕੀ ਬਸਤੀ...
ਵਿਧਾਇਕ ਡਾ. ਮੁਹੰਮਦ ਜ਼ਮੀਲ-ਉਰ ਰਹਿਮਾਨ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ।
Advertisement

ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰਾਜ ਦੀ ਸੱਭਿਆਚਾਰਕ ਹੋਂਦ ਕਾਇਮ ਰੱਖਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ। ਉਹ ਬਾਲੂ ਕੀ ਬਸਤੀ ਅਤੇ ਮਦੀਨਾ ਬਸਤੀ ਦੇ ਕਮਿਊਨਿਟੀ ਹਾਲ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਪੰਜਾਬੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ ਹੈ। ਵਿਧਾਇਕ ਨੇ ਕਿਹਾ ਕਿ ਇਸ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਰਾਜ ਦੇ ਅਨੇਕਾਂ ਨੌਜਵਾਨਾਂ ਨੇ ਨਸ਼ਾ ਛੱਡਣ ਲਈ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵੱਲ ਰੁਖ਼ ਕੀਤਾ ਹੈ‌। ਇਨ੍ਹਾਂ ਕੇਂਦਰਾਂ ਵਿੱਚ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਫ਼ਤ ਇਲਾਜ ਅਤੇ ਪੁਨਰਵਾਸ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨੂੰ­ ਬਿਨਾਂ ਸਿਫ਼ਾਰਸ਼ ਹਜ਼ਾਰਾਂ ਨੌਕਰੀ­ਆਂ, 600 ਬਿਜਲੀ ਦੇ ਯੂਨਿਟ ਬਿਨਾ ਭੇਦ-ਭਾਵ ਮੁਆਫ਼ੀ, ਉਦਯੋਗਾਂ ਨੂੰ ਵੱਡੀ ਰਾਹਤ, ਐਮੀਨੈਂ­ਸ ਸਕੂਲ, ਮੁਫ਼ਤ ਪੜ੍ਹਾਈ, ਮੁਹੱਲਾ ਕਲੀਨਿਕ ਸਣੇ ਹੋਰ ਸਹੂਲਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਲੋਕਾਂ ਦੇ ਮਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਉਨ੍ਹਾਂ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਅਤੇ ਸਥਾਨਕ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਵਿਰੋਧੀ ਉਪਰਾਲਿਆਂ ਵਿੱਚ ਭਰਪੂਰ ਸਹਿਯੋਗ ਦੇਣ। ਉਨ੍ਹਾਂ ਨਸ਼ੇ ਦੀ ਆਦਤ ਵਿੱਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਲਿਜਾਣ ਦੀ ਅਪੀਲ ਕੀਤੀ।

Advertisement
Advertisement