DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਲਬੇੜ੍ਹਾ ’ਚ ਵੀਹ ਦਿਨਾਂ ਤੋਂ ਗੰਦੇ ਪਾਣੀ ਦੀ ਸਪਲਾਈ

ਲੋਕਾਂ ਨੂੰ ਝੱਲਣੀ ਪੈ ਰਹੀ ਹੈ ਪ੍ਰੇਸ਼ਾਨੀ; ਜਲ ਸਪਲਾਈ ਵਿਭਾਗ ਖ਼ਿਲਾਫ਼ ਰੋਸ ਪ੍ਰਗਟਾਇਆ

  • fb
  • twitter
  • whatsapp
  • whatsapp
Advertisement
ਕਸਬਾ ਬਲਬੇੜ੍ਹਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਹੈ। ਇਸ ਕਾਰਨ ਕਸਬਾ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਨੇ ਜਲ ਸਪਲਾਈ ਵਿਭਾਗ ਖ਼ਿਲਾਫ਼ ਰੋਸ ਪ੍ਰਗਟ ਕੀਤਾ।

ਇਸ ਮੌਕੇ ਦੁਕਾਨਦਾਰ ਨਰਿੰਦਰ ਸਿੰਘ, ਰਾਮ ਸਿੰਘ, ਰਾਜਿੰਦਰ ਸ਼ਰਮਾ, ਜਨਕ ਰਾਜ, ਹਰਦੀਪ ਬਾਬਾ, ਜਗਮੀਤ ਕੁਮਾਰ, ਯੋਗੇਸ਼ ਕੁਮਾਰ, ਜਗਤਾਰ ਸਿੰਘ ਆਦਿ ਨੇ ਦੱਸਿਆ ਕਿ ਬਲਬੇੜ੍ਹਾ ਦੇ ਮੁੱਖ ਬਾਜ਼ਾਰ ਦੇ ਕੁਝ ਹਿੱਸੇ ਅਤੇ ਰਿਹਾਇਸ਼ੀ ਘਰਾਂ ਵਿੱਚ ਪਿਛਲੇ ਲਗਭਗ 20 ਦਿਨਾਂ ਤੋਂ ਗੰਦੇ ਪਾਣੀ ਦੀ ਸਪਲਾਈ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਗੰਦਾ ਪਾਣੀ ਘਰੇਲੂ ਕਿਸੇ ਵੀ ਕੰਮ ਲਈ ਨਹੀਂ ਵਰਤਿਆ ਜਾ ਸਕਦਾ, ਜਿਸ ਕਾਰਨ ਉਨ੍ਹਾਂ ਦੀ ਰੋਜ਼ਾਨਾ ਦੀ ਵਰਤੋਂ ਲਈ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਇਸ ਗੰਦੇ ਪਾਣੀ ਦੀ ਸਪਲਾਈ ਨਾਲ ਦੁਕਾਨਦਾਰਾਂ ਦੇ ਨਾਲ-ਨਾਲ ਇੱਕ ਦਰਜਨ ਘਰਾਂ ਦੇ ਨਿਵਾਸੀ ਵੀ ਪ੍ਰੇਸ਼ਾਨੀ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੇ ਮਾਮਲੇ ਨੂੰ ਹੱਲ ਕਰਨ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਬਰਾਂਚ ਬਲਬੇੜ੍ਹਾ ਅਤੇ ਸਬੰਧਿਤ ਵਿਭਾਗ ਦੇ ਕਰਮਚਾਰੀਆਂ ਨਾਲ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਇਸ ਮੁਸ਼ਕਲ ਨੂੰ ਅਜੇ ਤੱਕ ਹੱਲ ਨਹੀਂ ਕੀਤਾ, ਜਿਸ ਕਾਰਨ ਲਗਾਤਾਰ ਗੰਦੇ ਪਾਣੀ ਦੀ ਸਪਲਾਈ ਜਾਰੀ ਹੈ।

Advertisement

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਸ ਪਾਣੀ ਨੂੰ ਸਟੋਰ ਕਰਕੇ ਰੱਖਣ ਨਾਲ ਵੀ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਜਲਦੀ ਇਹ ਦੂਸ਼ਿਤ ਪਾਣੀ ਦੀ ਸਪਲਾਈ ਦਰੁਸਤ ਨਾ ਕੀਤੀ ਤਾਂ ਵਿਭਾਗ ਖਿਲਾਫ ਧਰਨਾ ਲਗਾ ਕੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

Advertisement

ਸਮੱਸਿਆ ਛੇਤੀ ਹੱਲ ਕਰ ਦਿੱਤੀ ਜਾਵੇਗੀ: ਜੇ ਈ

ਜਲ ਸਪਲਾਈ ਵਿਭਾਗ ਦੇ ਜੇ ਈ ਰਾਮਰਤਨ ਨਾਲ ਫੋਨ ’ਤੇ ਸੰਪਰਕ ਕਰਨ ’ਤੇ ਦੱਸਿਆ ਕਿ ਵਿਭਾਗ ਵੱਲੋਂ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਦੀ ਕੋਸ਼ਿਸ਼ ਜਾਰੀ ਹੈ। ਕਸਬੇ ਵਿੱਚ ਕੋਈ ਪਾਣੀ ਦਾ ਕੁਨੈਕਸ਼ਨ ਗੰਦੇ ਪਾਣੀ ਦੀ ਨਿਕਾਸੀ ਨਾਲ ਜੁੜਿਆ ਹੋਇਆ ਹੈ, ਜਿਸ ਨਾਲ ਪਾਣੀ ਦੀ ਸਹੀ ਸਪਲਾਈ ਨਾਲ ਗੰਦਾ ਪਾਣੀ ਰਲ ਰਿਹਾ ਹੈ, ਜਿਸ ਨੂੰ ਜਲਦ ਠੀਕ ਕਰ ਦਿੱਤਾ ਜਾਵੇਗਾ।

Advertisement
×