ਪਟਿਆਲਾ: ਐੱਨਐੱਸਕਿਊਐੱਫ਼. ਵੋਕੇਸ਼ਨਲ ਅਧਿਆਪਕਾਂ ਵੱਲੋਂ ਰੈਗੂਲਰ ਕੀਤੇ ਜਾਣ ਤੇ ਹੋਰ ਮਸਲਿਆਂ ਲਈ ਇੱਥੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਕੋਲ ਪੈਂਦੇ ਲੋਕਲ ਬੱਸ ਅੱਡੇ ’ਚ ਆਰੰਭਿਆ ਪੱਕਾ ਮੋਰਚਾ ਅੱਜ 38ਵੇਂ ਦਿਨ ਵੀ ਜਾਰੀ ਰਿਹਾ। ਅੱਜ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਦੇਰ ਸ਼ਾਮੀ ਪੰਜਾਬ ਭਰ ਵਿੱਚੋਂ ਪੁੱਜੇ ਅਧਿਆਪਕਾਂ ਤੇ ਸਹਿਯੋਗੀ ਧਿਰਾਂ ਵੱਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਚੌਕ ਤੋਂ ਲੈ ਕੇ ਫੁਹਾਰਾ ਚੌਕ ਤੱਕ ਜਾਗੋ ਕੱਢ ਕੇ ਆਪਣੀਆਂ ਮੰਗਾਂ ਨੂੰ ਉਭਾਰਿਆ ਗਿਆ। ਸੂਬਾ ਪ੍ਰਧਾਨ ਰਾਏ ਸਾਹਿਬ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੁੱਤੀ ਪਈ ਹੈ, ਲਿਹਾਜ਼ਾ ਉਨ੍ਹਾਂ ਨੂੰ ਜਾਗੋ ਕੱਢ ਕੇ ਜਗਾਉਣਾ ਪਿਆ ਹੈ। -ਨਿੱਜੀ ਪੱਤਰ ਪ੍ਰੇਰਕ