ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਹਾੜਾਂ ਵਿੱਚ ਮੀਂਹ ਕਾਰਨ ਘੱਗਰ ’ਚ ਪਾਣੀ ਵਧਿਆ

ਲੋਕਾਂ ਵਿੱਚ ਸਹਿਮ; ਪ੍ਰਸ਼ਾਸਨ ਵੱਲੋਂ ਸੁਚੇਤ ਰਹਿਣ ਦੀ ਅਪੀਲ; ਹੈਲਪਲਾਈਨ ਨੰਬਰ ਜਾਰੀ
ਦੇਵੀਗੜ੍ਹ ਨੇੜੇ ਬੁੱਧਵਾਰ ਨੂੰ ਘੱਗਰ ਵਿੱਚ ਵਧਿਆ ਪਾਣੀ।
Advertisement

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਘੱਗਰ ਵਿੱਚ ਪਾਣੀ ਵਧਣ ਕਾਰਨ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਵਿੱਚ ਸਹਿਮ ਹੈ। ਘਨੌਰ ਤੋਂ ਮਨਦੀਪ ਸਿੰਘ ਬੱਲੋਪੁਰ ਨੇ ਕਿਹਾ ਕਿ ਘੱਗਰ ਵਿੱਚ ਪਾਣੀ ਵਧਣ ਕਾਰਨ ਉਨ੍ਹਾਂ ਦੇ ਦਰਿਆ ਕੰਢੇ ਪਏ ਪੱਖੇ ਆਦਿ ਡੁੱਬ ਗਏ ਹਨ। ਇਸ ਤੋਂ ਇਲਾਵਾ ਜੇਕਰ ਪਾਣੀ ਹੋਰ ਵਧ ਜਾਂਦਾ ਹੈ ਤਾਂ ਝੋਨੇ ਦੀ ਫ਼ਸਲ ਨੁਕਸਾਨੀ ਜਾ ਸਕਦੀ ਹੈ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਦੀ ਰਾਜਪੁਰਾ ਸਬ-ਡਿਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਐੱਸਡੀਐੱਮ ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ ਪਿੰਡ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ। ਪਟਿਆਲਾ ਸਬ-ਡਿਵੀਜ਼ਨ ਦੇ ਐੱਸਡੀਐੱਮ ਹਰਜੋਤ ਕੌਰ ਮਾਵੀ ਮੁਤਾਬਕ ਪਿੰਡ ਹਡਾਣਾ, ਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਨੇ ਕਿਹਾ ਹੈ ਕਿ ਜੇਕਰ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੰਟਰੋਲ ਰੂਮ ਨੰਬਰ 0175-2350550 ਉਪਰ ਸੂਚਿਤ ਕੀਤਾ ਜਾਵੇ।

ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਤ

Advertisement

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਹਲਕਾ ਸਨੌਰ ਵਿੱਚੋਂ ਲੰਘਦੇ ਘੱਗਰ ਦਰਿਆ ਵਿੱਚ ਹਿਮਾਚਲ ਵਾਲੇ ਪਾਸਿਓਂ ਜ਼ਿਆਦਾ ਪਾਣੀ ਆਉਣ ਕਾਰਨ ਘੱਗਰ ਕੰਢੇ ਵੱਸੇ ਪਿੰਡਾਂ ’ਤੇ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਲਕਾ ਸਨੌਰ ਅਧੀਨ ਪਿੰਡਾਂ ਮਾੜੂ, ਜੁਲਾਹਖੇੜੀ, ਸਿਰਕੱਪੜਾ ਤੇ ਭਸਮੜਾ ਆਦਿ ਲੋਕਾਂ ਨੂੰ ਹੜ੍ਹ ਦੇ ਪਾਣੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਇਸ ਸਬੰਧੀ ਕੰਟਰੋਲ ਰੂਮ ਸਥਾਪਤ ਕੀਤਾ ਹੈ ਜਿਸ ਦਾ ਨੰਬਰ ਹੈ 0175-2350550 ਹੈ। ਇਸ ’ਤੇ ਹੰਗਾਮੀ ਸਥਿਤੀ ਵਿੱਚ ਲੋਕ ਸੰਪਰਕ ਕਰ ਸਕਦੇ ਹਨ। ਇਸ ਮੌਕੇ ਅਧਿਕਾਰੀਆਂ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਹੈ।

Advertisement