ਗੁਰਨਾਮ ਸਿੰਘ ਅਕੀਦਾ
ਪਟਿਆਲਾ, 10 ਜੂਨ
ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ’ਤੇ ਪੀ ਡਬਲਿਊ ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਪਟਿਆਲਾ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਜਲ ਸਪਲਾਈ ਕਾਮਿਆਂ ਨੇ ਮੰਗ ਕੀਤੀ ਕਿ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕੀਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਡੀਏ ਦੀਆਂ ਕਿਸ਼ਤਾਂ ਤੇ ਬਕਾਇਆ ਜਾਰੀ ਕੀਤਾ ਜਾਵੇ, ਨਵੇਂ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਜਲ ਸਪਲਾਈ ਵਿਭਾਗ ਦੇ ਫ਼ੀਲਡ ਕਰਮਚਾਰੀਆਂ ਦੇ ਸੇਵਾ ਨਿਯਮ ਬਣਾਏ ਜਾਣ ਅਤੇ ਵਿਭਾਗਾਂ ਦਾ ਨਿੱਜੀਕਰਨ ਪੰਚਾਇਤੀਕਰਨ ਬੰਦ ਕਰ ਕੇ ਖ਼ਾਲੀ ਅਸਾਮੀਆਂ ਤੇ ਸਿੱਧੀ ਭਰਤੀ ਕੀਤੀ ਜਾਵੇ। ਇਸ ਮੌਕੇ ਜ਼ੋਨ ਪ੍ਰਧਾਨ ਜਸਵੀਰ ਸਿੰਘ ਖੋਖਰ, ਬ੍ਰਾਂਚ ਪ੍ਰਧਾਨ ਲਖਵਿੰਦਰ ਸਿੰਘ ਸਕੱਤਰ ਹਰਬੀਰ ਸਿੰਘ ਸੁਨਾਮ, ਗੁਰਮੀਤ ਸਿੰਘ, ਅਸ਼ੋਕ ਕੁਮਾਰ,ਮਸਤ ਰਾਮ, ਗੁਰਜੰਟ ਸਿੰਘ,ਧਰਮ ਪਾਲ ਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ।