ਜਲ ਸਪਲਾਈ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਜਲ ਸਪਲਾਈ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਾਮੇ। ਫੋਟੋ- ਸੁਭਾਸ਼ ਚੰਦਰ

ਪੱਤਰ ਪ੍ਰੇਰਕ
ਸਮਾਣਾ, 13 ਅਗਸਤ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਉੱਪ ਮੰਡਲ ਸਮਾਣਾ ਦੇ ਕਲੈਰੀਕਲ ਕਰਮਚਾਰੀਆਂ ਦੀ 6 ਅਗਸਤ ਤੋਂ ਚੱਲ ਰਹੀ ਕਲਮ ਛੋਡ ਹੜਤਾਲ ਦਾ ਸਮਰਥਨ ਕਰਦਿਆਂ ਤਰੁਨ ਕੁਮਾਰ ਐੱਸ.ਡੀ.ਸੀ. ਦੀ ਪ੍ਰਧਾਨਗੀ ਵਿਚ ਪੰਜਾਬ ਸਟੇਟ ਕਰਮਚਾਰੀ ਦਲ ਬਰਾਂਚ ਸਮਾਣਾ ਦੇ ਕਾਮਿਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬ੍ਰਾਂਚ ਸਮਾਣਾ ਦੇ ਪ੍ਰਧਾਨ ਕਰਨੈਲ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸੇਖੋਂ ਤੇ ਵਰਕਸ਼ਾਪ ਯੂਨੀਅਨ ਵੱਲੋਂ ਸਰਕਾਰ ਦੇ ਅੜਿਅਲ ਰਵੱਈਏ ਅਤੇ ਮਾਰੂ ਨੀਤੀਆਂ ਬਾਰੇ ਚਾਨਣਾ ਪਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All