ਪੱਤਰ ਪ੍ਰੇਰਕ
ਪਟਿਆਲਾ, 15 ਨਵੰਬਰ
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ: 26) ਦੇ ਬੈਨਰ ਹੇਠ ਜਲ ਸਪਲਾਈ ਇਨਲਿਸਟਮੈਂਟ ਕਾਮਿਆਂ ਦਾ ਮੋਰਚਾ ਮੁੱਖ ਦਫ਼ਤਰ ਪਟਿਆਲਾ ਵਿਖੇ 126ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਆਗੂਆਂ ਨੇ ਕਿਹਾ ਜਲ ਸਪਲਾਈ ਵਿਭਾਗ ਵਿੱਚ ਪਿਛਲੇ ਲੰਮੇਂ ਸਮੇਂ ਤੋਂ ਕੰਮ ਕਰਦੇ ਇਨਲਿਸਟਮੈਂਟ ਤੇ ਆਊਟ ਸੋਰਸ ਕਾਮਿਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਕਿ ਕਾਮਿਆਂ ਨੂੰ ਬਿਨਾਂ ਸ਼ਰਤ ਵਿਭਾਗ ਸਿੱਧਾ ਕੰਡਕਟ ਜਾਰੀ ਕਰੇ, ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਵੀ ਇਨ੍ਹਾਂ ਕਾਮਿਆਂ ਦੀਆਂ ਕੈਟਾਗਰੀਆਂ ਨਾਲ ਧੋਖਾ ਕੀਤਾ ਗਿਆ ਹੈ ਜਿਸ ਤਹਿਤ ਕਾਮਿਆਂ ਨੂੰ ਗ਼ੁਲਾਮੀ ਭਰੀ ਜ਼ਿੰਦਗੀ ਬਤੀਤ ਕਰਨੀ ਪੈ ਰਹੀ ਹੈ। ਮੌਜੂਦਾ ਕਾਂਗਰਸ ਸਰਕਾਰ ਵੱਲੋਂ ਵੀ ਇਨ੍ਹਾਂ ਕਾਮਿਆਂ ਦੀਆਂ ਕੈਟਾਗਰੀਆਂ ਐਕਟ ਵਿੱਚੋਂ ਬਾਹਰ ਕਰ ਦਿੱਤੀਆਂ ਗਈਆਂ ਹਨ ਜਦੋਂ ਕਿ ਮੈਨੇਜਮੈਂਟ ਨੇ ਇਸ ਬਾਰੇ ਭਰੋਸਾ ਦਿੱਤਾ ਸੀ। ਸੂਬਾ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ 15 ਨਵੰਬਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।