ਗੁਰਨਾਮ ਸਿੰਘ ਅਕੀਦਾਪਟਿਆਲਾ, 14 ਜੁਲਾਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਆਪਣੇ ਪਟਿਆਲਾ ਸਥਿਤ ਦਫ਼ਤਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਬਰਸਟ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੀ ਤਰੱਕੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ‘ਆਪ ਸਰਕਾਰ’ ਨੇ ਆਪਣੇ 3 ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਰੁਜ਼ਗਾਰ ਸਮੇਤ ਹਰ ਖੇਤਰ ਵਿੱਚ ਸ਼ਾਨਦਾਰ ਕੰਮ ਕਰਕੇ ਮਿਸਾਲ ਕਾਇਮ ਕੀਤੀ ਹੈ। ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ। ਇਸ ਮੌਕੇ ਮਨਿੰਦਰ ਸਿੰਘ ਵਿਕੀ ਘਨੌਰ ਵਾਈਸ ਚੇਅਰਮੈਨ ਹੈਲਥ ਕਾਰਪੋਰੇਸ਼ਨ, ਹਰਿੰਦਰ ਸਿੰਘ ਧਬਲਾਨ, ਹਨੀ ਮਾਹਲਾ ਚੇਅਰਮੈਨ ਮਾਰਕੀਟ ਕਮੇਟੀ ਡਕਾਲਾ ਤੇ ਗੁਲਜ਼ਾਰ ਸਿੰਘ ਦੌਗਾਟ ਮੌਜੂਦ ਰਹੇ।