ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੂਬੇ ਦੇ ਵਿਕਾਸ ’ਚ ਕਸਰ ਨਹੀਂ ਛੱਡਾਂਗੇ: ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਲੋਕ ਸਭਾ ਹਲਕੇ ਦੇ ਇੰਚਾਰਜ ਦੇ ਦਫ਼ਤਰ ਦਾ ਉਦਘਾਟਨ
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 13 ਜੁਲਾਈ

Advertisement

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਬਰਸਾਤਾਂ ਤੋਂ ਬਾਅਦ ਸਾਰੇ ਸ਼ਹਿਰਾਂ ਵਿੱਚ ਗਲੀਆਂ ਅਤੇ ਸੜਕਾਂ ਦਾ ਕੰਮ ਤੇਜ਼ੀ ਨਾਲ ਨਾਲ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਅੱਜ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਦੇ ਨਵੇਂ ਬਣਾਏ ਗਏ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਨੇੜਲੇ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਡਾ. ਬਲਬੀਰ ਸਿੰਘ ਦਾ ਉਦਘਾਟਨ ਕਰਨ ਮੌਕੇ ਪੁੱਜਣ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਕਿਹਾ ਕਿ ਬਲਜਿੰਦਰ ਸਿੰਘ ਢਿੱਲੋਂ ਇੱਕ ਸੂਝਵਾਨ ਅਤੇ ਅਗਾਂਹਵਧੂ ਵਿਚਾਰਾਂ ਵਾਲੇ ਆਗੂ ਹਨ ਇਸ ਲਈ ਉਨ੍ਹਾਂ ਨੂੰ ਆਸ ਹੈ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਕਰਨਗੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾ ਕੇ ਮੁੜ ਜਿੱਤ ਦਾ ਰਾਹ ਪੱਧਰਾ ਕਰਨਗੇ। ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਬਰਸਾਤਾਂ ਤੋਂ ਬਾਅਦ ਸਾਰੇ ਸ਼ਹਿਰਾਂ ਵਿੱਚ ਗਲੀਆਂ ਅਤੇ ਸੜਕਾਂ ਦਾ ਕੰਮ ਤੇਜ਼ੀ ਨਾਲ ਨਾਲ ਕੀਤਾ ਜਾਵੇਗਾ। ਇਸ ਮੌਕੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਚੇਅਰਮੈਨ ਨਗਰ ਸੁਧਾਰ ਟਰੱਸਟ ਪਟਿਆਲਾ ਮੇਘ ਚੰਦ ਸ਼ੇਰਮਾਜਰਾ, ਜੱਸੀ ਸੋਹੀਆ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਵਿੱਕੀ ਘਨੌਰ ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਚੇਅਰਮੈਨ ਇੰਦਰਜੀਤ ਸੰਧੂ, ਬਲਦੇਵ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਦੂਧਨਸਾਧਾਂ, ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕੌਂਸਲ ਸਨੌਰ, ਨਗਰ ਪੰਚਾਇਤ ਦੇਵੀਗੜ੍ਹ ਦੀ ਪ੍ਰਧਾਨ ਸਵਿੰਦਰ ਕੌਰ, ਮੇਅਰ ਕੁੰਦਨ ਗੋਗੀਆ ਤੇ ਅਮਰੀਕ ਸਿੰਘ ਬੰਗੜ ਆਦਿ ਹਾਜ਼ਰ ਸਨ।

Advertisement